ਤਰਨਤਾਰਨ | ਪਿੰਡ ਮੰਨਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਭ ਕੁਝ ਪਾਠੀ ਨੇ ਹੀ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਬੀਤੇ ਕੱਲ ਮੰਨਣ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੌਰਾਨ ਕਿਸੇ ਦੇ ਘਰ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਸਨ।
ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਵਿਚ ਪਿੰਡ ਮੰਨਣ ਦੇ ਪਾਠੀ ਨਿਸ਼ਾਨ ਸਿੰਘ ਕੋਲੋਂ ਪੁੱਛਗਿੱਛ ਕੀਤੀ। ਉਸਨੇ ਮੰਨਿਆ ਕਿ ਉਸ ਨੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਬਦੀ ਕਰਕੇ ਅੰਗ ਰੂੜੀ ਵਿਚ ਸੁੱਟੇ ਹਨ। ਅੱਜ ਉਸਨੂੰ ਗ੍ਰਿਫ਼ਤਾਰ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਬਰਾਮਦ ਕਰ ਲਏ ਗਏ ਹਨ।