ਨਵੀਂ ਦਿੱਲੀ | ਭਾਰਤ ਵਿਚ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਵਿਆਹਾਂ ਨੂੰ ਮਾਨਤਾ ਦੇਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਹਾਈਕੋਰਟਾਂ ਵਿਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਸੁਪਰੀਮ ਕੋਰਟ ਨੇ ਇਨ੍ਹਾਂ ਪਟੀਸ਼ਨਾਂ ਨੂੰ ਆਪਣੇ ਕੋਲ ਤਬਦੀਲ ਕਰ ਲਿਆ ਹੈ।
ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਅਦਾਲਤ ਨੇ ਕੇਂਦਰ ਨੂੰ ਸਮਲਿੰਗੀ ਵਿਆਹ ‘ਤੇ 15 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਅਖੀਰਲੀ ਸੁਣਵਾਈ 14 ਦਸੰਬਰ 2022 ਨੂੰ ਹੋਈ ਸੀ।