ਸੁਪਰੀਮ ਕੋਰਟ ਦਾ ਵੱਡਾ ਫੈਸਲਾ ! ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ‘ਚ ਨਹੀਂ ਹੋਵੇਗੀ ਬੁਲਡੋਜ਼ਰ ਦੀ ਕਾਰਵਾਈ

0
381

ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਬੁਲਡੋਜ਼ਰ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸੁਣਵਾਈ ਦੀ ਅਗਲੀ ਤਰੀਕ 1 ਅਕਤੂਬਰ ਤੱਕ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਭਾਰਤ ਵਿਚ ਕਿਤੇ ਵੀ ਜਾਇਦਾਦ ਨੂੰ ਨਾ ਢਾਹੁਣ।

ਹਾਲਾਂਕਿ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਜਨਤਕ ਸੜਕਾਂ, ਫੁੱਟਪਾਥਾਂ ਆਦਿ ‘ਤੇ ਕਿਸੇ ਵੀ ਅਣਅਧਿਕਾਰਤ ਉਸਾਰੀ ‘ਤੇ ਲਾਗੂ ਨਹੀਂ ਹੋਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਗੈਰ-ਕਾਨੂੰਨੀ ਢਾਹੁਣ ਦਾ ਇਕ ਵੀ ਮਾਮਲਾ ਹੈ ਤਾਂ ਇਹ ਸਾਡੇ ਸੰਵਿਧਾਨ ਦੀ ਮੂਲ ਭਾਵਨਾ ਦੇ ਖਿਲਾਫ ਹੈ।