ਚੰਡੀਗੜ੍ਹ | ਅੰਮ੍ਰਿਤਸਰ ਤੋਂ ਬਰਮਿੰਘਮ ਲਈ ਏਅਰ ਇੰਡੀਆ ਦੀਆਂ ਉਡਾਣਾ ਸੋਮਵਾਰ ਨੂੰ ਵੀ ਸ਼ੁਰੂ ਹੋ ਰਹੀਆਂ ਹਨ। ਇਹ ਉਡਾਣਾ ਅਕਤੂਬਰ ਵਿਚ ਸ਼ੁਰੂ ਹੋ ਜਾ ਰਹੀਆਂ ਹਨ। ਹੁਣ ਟਿਕਟਾਂ ਦੇ ਰੇਟ ਵੀ ਸਾਹਮਣੇ ਆਏ ਹਨ। ਪਹਿਲਾਂ ਸੋਮਵਾਰ ਨੂੰ ਫਲਾਈਟ ਨਹੀਂ ਜਾਂਦੀ ਸੀ। ਯਾਤਰੀਆਂ ਦੀ ਮੰਗ ਨੂੰ ਦੇਖਦੇ ਹੋਏ ਇਸ ਨੂੰ ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਨਵੀਂ ਉਡਾਣ ਸ਼ੁਰੂ ਹੋਣ ਦਾ ਸਿੱਧਾ ਲਾਭ ਯਾਤਰੀਆਂ ਨੂੰ ਮਿਲਣ ਵਾਲਾ ਹੈ। ਸ਼ੁੱਕਰਵਾਰ ਨੂੰ ਉਡਾਣ ਭਰਨ ਵਾਲੀ ਫਲਾਈਟ ਲਈ ਯਾਤਰੀਆਂ ਨੂੰ ਇਕ ਤੋਂ ਡੇਢ ਲੱਖ ਰੁਪਏ ਦੇਣੇ ਪੈਂਦੇ ਸਨ ਪਰ ਅਕਤੂਬਰ ਮਹੀਨੇ ‘ਚ ਸ਼ੁਰੂ ਹੋਣ ਵਾਲੀ ਫਲਾਈਟ ਲਈ ਹੁਣ ਯਾਤਰੀ 51 ਹਜ਼ਾਰ ਰੁਪਏ ‘ਚ ਵੀ ਬੁਕਿੰਗ ਕਰਵਾ ਸਕਦੇ ਹਨ। ਫਿਲਹਾਲ ਏਅਰ ਇੰਡੀਆ ਇਸ ਫਲਾਈਟ ਦੀ ਬੁਕਿੰਗ ਸਿਰਫ ਅਕਤੂਬਰ ਮਹੀਨੇ ਲਈ ਕਰ ਰਹੀ ਹੈ।