ਚੰਡੀਗੜ੍ਹ | ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲ ਜਾਵੇਗਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਪੰਜਾਬ ਸਿਵਲ ਸਕੱਤਰੇਤ, ਮਿੰਨੀ ਸਕੱਤਰੇਤ, ਪੁਲਿਸ ਹੈੱਡਕੁਆਰਟਰ ਅਤੇ ਚੰਡੀਗੜ੍ਹ ਸਥਿਤ ਹੋਰ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।
ਦਫ਼ਤਰਾਂ ਲਈ ਸਮਾਂ ਬਦਲਣ ਦੀ ਇਹ ਪ੍ਰਣਾਲੀ 15 ਜੁਲਾਈ ਤੱਕ ਲਾਗੂ ਰਹੇਗੀ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਨੁਸਾਰ ਪੂਰੇ ਸੂਬੇ ‘ਚ ਸਰਕਾਰੀ ਦਫ਼ਤਰਾਂ ਦਾ ਸਮਾਂ ਇੱਕੋ ਜਿਹਾ ਰਹੇਗਾ। ਸਰਕਾਰ ਨੇ ਇਹ ਫੈਸਲਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਲਿਆ ਹੈ।
ਸੂਬਾ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਦਫ਼ਤਰਾਂ ਨੂੰ ਤਿਆਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਦੀ ਤਰਫ਼ੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਕੰਮਾਂ ਲਈ ਸਮੇਂ ਅਨੁਸਾਰ ਸਰਕਾਰੀ ਦਫ਼ਤਰਾਂ ‘ਚ ਪਹੁੰਚਣ।