ਨੈਸ਼ਨਲ ਹੈਲਥ ਅਥਾਰਟੀ ਦੇ ਉੱਚ ਅਧਿਕਾਰੀਆਂ ਨੇ ਕੀਤਾ ਮੋਹਾਲੀ ਦੇ ਹਸਪਤਾਲਾਂ ਦਾ ਦੌਰਾ

0
1461

ਚੰਡੀਗੜ੍ਹ, 14 ਮਾਰਚ | ਨੈਸ਼ਨਲ ਹੈਲਥ ਅਥਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੰਮ ਕਰ ਰਹੇ ਮੋਹਾਲੀ ਜ਼ਿਲੇ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਗਿਆ l ਇਸ ਟੀਮ ਦੀ ਅਗਵਾਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਡਾ. ਬਸੰਤ ਗਰਗ ਵੱਲੋਂ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਨਾਲ ਸਟੇਟ ਹੈਲਥ ਏਜੰਸੀ ਪੰਜਾਬ ਤੋਂ ਮੁੱਖ ਕਾਰਜਕਾਰੀ ਅਧਿਕਾਰੀ ਬਬੀਤਾ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ l

ਇਸ ਮੌਕੇ ਡਾ. ਬਸੰਤ ਗਰਗ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦਾ ਦੌਰਾ ਕਰਦੇ ਹੋਏ ਉਥੇ ਮੌਜੂਦ ਸਹੂਲਤਾਂ ਅਤੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲਿਆਂ ਸੇਵਾਵਾਂ ਦੇ ਬਾਰੇ ਵਿਚ ਜਾਂਚ ਕੀਤੀ ਗਈ ਅਤੇ ਆਮ ਲੋਕਾਂ ਨੂੰ ਇਸ ਯੋਜਨਾ ਅਧੀਨ ਮਿਲਣ ਵਾਲੇ 5 ਲੱਖ ਤੱਕ ਦੇ ਮੁਫ਼ਤ ਸਿਹਤ ਇਲਾਜ ਨੂੰ ਸਾਰੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਬਾਰੇ ਕਿਹਾ ਗਿਆ l ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਸ ਯੋਜਨਾ ਅਧੀਨ ਕਰੀਬ 44 ਲੱਖ ਤੋਂ ਵੱਧ ਪਰਿਵਾਰਾਂ ਨੂੰ ਹਰ ਸਾਲ 5 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ l ਉਨ੍ਹਾਂ ਨੇ ਸਾਰੇ ਯੋਗ ਲਾਭਪਾਤਰੀਆਂ ਨੂੰ ਆਪਣੇ ਕਾਰਡ ਜਲਦ ਤੋਂ ਜਲਦ ਬਣਵਾਉਣ ਦੀ ਵੀ ਅਪੀਲ ਕੀਤੀ l

ਦੱਸਣਯੋਗ ਹੈ ਕਿ ਪੰਜਾਬ ਦੇ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਾਸ਼ਨ ਕਾਰਡ ਧਾਰਕ ਪਰਿਵਾਰਾਂ, ਕਿਸਾਨਾਂ, ਮਜਦੂਰਾਂ, ਛੋਟੇ ਵਪਾਰੀਆਂ ਅਤੇ ਪੱਤਰਕਾਰਾਂ ਨੂੰ ਇਸ ਯੋਜਨਾ ਅਧੀਨ 700 ਤੋਂ ਵੱਧ ਸੂਚੀਬੱਧ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਸਿਹਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ l