ਕੈਨੇਡਾ ‘ਚ 2 ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ, ਵਾਪਰਿਆ ਭਿਆਨਕ ਸੜਕ ਹਾਦਸਾ

0
2557

ਸੰਗਰੂਰ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਓਂਟਾਰੀਓ ਵਿਚ ਵਾਪਰੇ ਸੜਕ ਹਾਦਸੇ ’ਚ 2 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਰੋਜ਼ੀ-ਰੋਟੀ ਅਤੇ ਉਚੇਰੀ ਸਿੱਖਿਆ ਲਈ ਕੈਨੇਡਾ ਗਏ ਇਨ੍ਹਾਂ ਨੌਜਵਾਨਾਂ ਨੂੰ ਨਹੀਂ ਪਤਾ ਸੀ ਕਿ ਉਹ ਕਦੇ ਵੀ ਹੁਣ ਵਾਪਸ ਨਹੀਂ ਆ ਸਕਣਗੇ। ਸੰਗਰੂਰ ਦਾ 22 ਸਾਲ ਦਾ ਸਚਿਨ ਤਕਰੀਬਨ ਡੇਢ ਸਾਲ ਪਹਿਲਾਂ ਆਪਣੇ ਮਾਂ-ਪਿਓ, ਭੈਣ-ਭਰਾ ਨੂੰ ਛੱਡ ਕੇ ਕੈਨੇਡਾ ਗਿਆ ਸੀ, 2 ਦਿਨ ਪਹਿਲਾਂ ਸੜਕ ਹਾਦਸੇ ਵਿਚ ਉਸ ਦੀ ਮੌਤ ਹੋਣ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਮਿਲੀ।

Chatting with hubby on terrace, techie slips, falls to death

ਦੋਵੇਂ ਪਰਿਵਾਰਾਂ ਵੱਲੋਂ ਆਪਣੇ ਪੁੱਤਰਾਂ ਦੀ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਕੋਲ ਗੁਹਾਰ ਲਗਾਈ ਜਾ ਰਹੀ ਹੈ। ਸਚਿਨ ਦੇ ਪਿਤਾ ਰਾਜੇਸ਼ ਕੁਮਾਰ ਨੇ ਸਰਕਾਰ ਕੋਲ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਸਸਕਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰਾਂ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਇਥੋਂ ਦੀਆਂ ਸਰਕਾਰਾਂ ਨੌਜਵਾਨਾਂ ਨੂੰ ਚੰਗਾ ਰੁਜ਼ਗਾਰ ਮੁਹੱਈਆ ਕਰਵਾਉਣ ਤਾਂ ਕਿਸੇ ਵੀ ਮਾਂ ਦੇ ਪੁੱਤ ਨੂੰ ਵਿਦੇਸ਼ ਨਾ ਜਾਣਾ ਪਵੇ।

ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸਾਢੇ 4 ਵਜੇ ਫੋਨ ਆਇਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਇਆ ਦੂਜਾ ਨੌਜਵਾਨ ਬਲਵਿੰਦਰ ਸਿੰਘ ਗੋਲਡੀ ਸੰਗਰੂਰ ਦੇ ਹਲਕਾ ਸੁਨਾਮ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਸੀ, ਉਸ ਦੀ ਵੀ ਮੌਤ ਹੋ ਗਈ। ਇਹ ਨੌਜਵਾਨ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ, ਉਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ, ਹੁਣ ਘਰ ਵਿਚ ਇਕੱਲੀ ਮਾਂ ਰਹਿ ਗਈ ਹੈ।

Lucknow Agra Expressway Accidents 5 killed 33 injured in separate road  accidents due to dense fog | India News – India TV