ਨਹੀਂ ਰੁਕ ਰਿਹਾ ਜੇਲਾਂ ‘ਚੋਂ ਮੋਬਾਇਲ ਮਿਲਣ ਦਾ ਸਿਲਸਿਲਾ : ਫਰੀਦਕੋਟ ਦੀ ਮਾਡਰਨ ਜੇਲ ‘ਚੋਂ 4 ਮੋਬਾਇਲ ਬਰਾਮਦ

0
364

ਫਰੀਦਕੋਟ | ਮਾਡਰਨ ਜੇਲ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਦੇ ਚੱਲਦੇ ਇੱਕ ਵਾਰ ਫਿਰ ਜੇਲ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਬੈਰਕਾਂ ‘ਚੋਂ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ, ਜਦਕਿ ਇਕ ਮੋਬਾਇਲ ਫੋਨ ਲਾਵਾਰਿਸ ਹਾਲਤ ਚ ਬਰਾਮਦ ਕੀਤਾ ਗਿਆ, ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਤਿੰਨ ਹਵਾਲਾਤੀਆਂ ਖਿਲਾਫ ਅਤੇ ਇੱਕ ਅਣਪਛਾਤੇ ਕੈਦੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਜਲਦ ਪ੍ਰੋਡਕਸ਼ਨ ਵਰੰਟ ‘ਤੇ ਲੈ ਕੇ ਪਿੱਛਗਿੱਛ ਕਰ ਕੇ ਪਤਾ ਲਗਉਣ ਦੀ ਕੋਸ਼ਿਸ਼ ਕਰਨ ਦਾ ਦਾਅਵਾ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ ਕਿ ਜੇਲ ਅੰਦਰ ਬੰਦ ਕੈਦੀਆਂ ਕੋਲ ਮੋਬਾਇਲ ਕਿਸ ਤਰੀਕੇ ਨਾਲ ਅੰਦਰ ਪਹੁੰਚ ਰਹੇ ਹਨ।