ਨਹੀਂ ਰੁਕ ਰਿਹਾ ਜੇਲਾਂ ‘ਚੋਂ ਮੋਬਾਈਲ ਮਿਲਣ ਦਾ ਸਿਲਸਿਲਾ : ਫਰੀਦਕੋਟ ਦੀ ਜੇਲ ‘ਚੋਂ ਮਿਲੇ 6 ਮੋਬਾਈਲ

0
500

ਫਰੀਦਕੋਟ | ਪੰਜਾਬ ਸਰਕਾਰ ਦਾਅਵਾ ਕਰਦੀ ਆ ਰਹੀ ਹੈ ਕਿ ਪੰਜਾਬ ਦੀਆਂ ਜੇਲਾਂ ਨੂੰ ਮੋਬਾਈਲ ਮੁਕਤ ਕੀਤਾ ਜਵੇਗਾ ਪਰ ਹਕੀਕਤ ਇਸ ਦੇ ਉਲਟ ਦਿਖਾਈ ਦਿੰਦੀ ਹੈ ਜਦੋਂ ਲਗਾਤਾਰ ਜੇਲ ਅੰਦਰ ਬੰਦ ਕੈਦੀ ਮੋਬਾਈਲ ਦੀ ਵਰਤੋਂ ਲਗਾਤਾਰ ਕਰ ਰਹੇ ਹਨ। ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਫਰੀਦਕੋਟ ਦੀ ਮਾਡਰਨ ਜੇਲ ਅੰਦਰੋਂ ਇਕ ਵਾਰ ਫਿਰ ਤਲਾਸ਼ੀ ਦੌਰਾਨ ਜੇਲ ਚ ਬੰਦ ਕੈਦੀਆਂ ਦੀਆਂ ਬੈਰਕਾਂ ਚੋਂ 6 ਮੋਬਾਈਲ ਫੋਨ ਅਤੇ 6 ਸਿਮ ਬ੍ਰਾਮਦ ਕੀਤੇ ਗਏ ਹਨ। ਇੰਨਾ ਵਿਚ 3 ਟੱਚ ਸਕਰੀਨ ਫੋਨ ਸ਼ਾਮਲ ਹਨ। ਪੁਲਿਸ ਨੂੰ ਭੇਜੀ ਸ਼ਿਕਾਇਤ ਵਿਚ ਜੇਲ ਪ੍ਰਸ਼ਾਸਨ ਮੁਤਾਬਕ ਜੇਲ ਕਰਮਚਾਰੀਆਂ ਵਲੋਂ ਵੱਖ ਵੱਖ ਬੈਰਕਾਂ ਦੀ ਤਲਾਸ਼ੀ ਲੈਣ ‘ਤੇ 2 ਹਵਾਲਾਤੀਆਂ ਅਤੇ ਇਕ ਕੈਦੀ ਤੋਂ 1-1 ਮੋਬਾਈਲ ਸਮੇਤ ਸਿਮ ਬਰਾਮਦ ਕੀਤੇ ਗਏ, ਜਦਕਿ 3 ਮੋਬਾਈਲ ਸਮੇਤ ਸਿਮ ਲਾਵਾਰਸ ਹਾਲਤ ਵਿਚ ਮਿਲੇ ਹਨ।

ਥਾਣਾ ਕੋਤਵਾਲੀ ਦੇ ਐਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਨੇ 6 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ, ਜਿਸ ਦੇ ਸੰਬੰਧ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਜਲਦ ਹੀ ਨਾਮਜ਼ਦ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਰੰਟ ਤੇ ਲੈਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ ਅੰਦਰ ਇਨ੍ਹਾਂ ਕੋਲ ਮੋਬਾਈਲ ਫੋਨ ਕਿਸ ਤਰ੍ਹਾਂ ਪੁੱਜੇ ਅਤੇ ਜੇਕਰ ਕਿਸੇ ਜੇਲ ਕਰਮਚਾਰੀ ਦੀ ਕੋਈ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।