ਲੁਧਿਆਣਾ ‘ਚ ਟਰੱਕ ਡਰਾਈਵਰ ਨੇ ਦਿੱਤੀ ਜਾ.ਨ, ਆਸ਼ਿਕ ਨਾਲ ਪਤਨੀ ਦੇ ਫਰਾਰ ਹੋਣ ਤੋਂ ਸੀ ਪ੍ਰੇਸ਼ਾਨ

0
491

ਲੁਧਿਆਣਾ, 3 ਜਨਵਰੀ | ਲੁਧਿਆਣਾ ਵਿਚ ਇਕ ਟਰੱਕ ਡਰਾਈਵਰ ਨੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਭਾਮੀਆਂ ਕਲਾਂ ਦਾ ਰਹਿਣ ਵਾਲਾ ਕਰਨ ਕੈਂਥ ਰਾਤ ਨੂੰ ਆਪਣੇ ਕਮਰੇ ਵਿਚ ਸੀ। ਇਸ ਦੌਰਾਨ ਜਦੋਂ ਉਸ ਦਾ ਭਰਾ ਉਸ ਨੂੰ ਬੁਲਾਉਣ ਆਇਆ ਤਾਂ ਉਸ ਨੇ ਦੇਖਿਆ ਕਿ ਕਰਨ ਨੇ ਜਾਨ ਦੇ ਦਿੱਤੀ ਹੋਈ ਸੀ। ਉਸ ਨੇ ਰੌਲਾ ਪਾਇਆ ਤਾਂ ਉਸ ਦੇ ਪਰਿਵਾਰਕ ਮੈਂਬਰ ਅਤੇ ਆਲੇ-ਦੁਆਲੇ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਕਰਨ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ, ਜਿਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ। ਪੁਲਿਸ ਮੁਤਾਬਕ ਕਰਨ ਨੇ ਮਰਨ ਤੋਂ ਪਹਿਲਾਂ ਇਕ ਚਿੱਠੀ ਵੀ ਲਿਖੀ ਸੀ। ਇਸ ਵਿਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਕਿਰਨ ਦੀਪ ਅਤੇ ਉਸ ਦੇ ਪ੍ਰੇਮੀ ਸੰਦੀਪ ਨੂੰ ਜ਼ਿੰਮੇਵਾਰ ਠਹਿਰਾਇਆ। ਚਿੱਠੀ ਨੂੰ ਜਾਂਚ ਲਈ ਫੋਰੈਂਸਿਕ ਲੈਬ ਭੇਜਿਆ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਪਤਨੀ ਦੇ ਪ੍ਰੇਮੀ ਨਾਲ ਫਰਾਰ ਹੋਣ ਕਾਰਨ ਕਰਨ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਉਸ ਦਾ ਵਿਆਹ 3 ਸਾਲ ਪਹਿਲਾਂ ਹੀ ਹੋਇਆ ਸੀ। ਦੋਵਾਂ ਦੀ ਅਜੇ ਕੋਈ ਔਲਾਦ ਨਹੀਂ ਸੀ। ਏਐਸਆਈ ਦਿਲਬਾਗ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਕਰਨ ਦੇ ਪਿਤਾ ਬਿੱਕਰ ਸਿੰਘ ਦੇ ਬਿਆਨਾਂ ’ਤੇ ਉਸ ਦੀ ਪਤਨੀ ਕਿਰਨਦੀਪ ਅਤੇ ਪ੍ਰੇਮੀ ਸੰਦੀਪ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਵੇਖੋ ਵੀਡੀਓ

https://www.facebook.com/punjabibulletinworld/videos/924868139316865

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)