<p><strong>ਲੁਧਿਆਣਾ&comma; 3 ਜਨਵਰੀ &vert; <&sol;strong>ਲੁਧਿਆਣਾ ਵਿਚ ਇਕ ਟਰੱਕ ਡਰਾਈਵਰ ਨੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਭਾਮੀਆਂ ਕਲਾਂ ਦਾ ਰਹਿਣ ਵਾਲਾ ਕਰਨ ਕੈਂਥ ਰਾਤ ਨੂੰ ਆਪਣੇ ਕਮਰੇ ਵਿਚ ਸੀ। ਇਸ ਦੌਰਾਨ ਜਦੋਂ ਉਸ ਦਾ ਭਰਾ ਉਸ ਨੂੰ ਬੁਲਾਉਣ ਆਇਆ ਤਾਂ ਉਸ ਨੇ ਦੇਖਿਆ ਕਿ ਕਰਨ ਨੇ ਜਾਨ ਦੇ ਦਿੱਤੀ ਹੋਈ ਸੀ। ਉਸ ਨੇ ਰੌਲਾ ਪਾਇਆ ਤਾਂ ਉਸ ਦੇ ਪਰਿਵਾਰਕ ਮੈਂਬਰ ਅਤੇ ਆਲੇ-ਦੁਆਲੇ ਦੇ ਲੋਕ ਮੌਕੇ &OpenCurlyQuote;ਤੇ ਪਹੁੰਚ ਗਏ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਕਰਨ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ&comma; ਜਿਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;<p>ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ। ਪੁਲਿਸ ਮੁਤਾਬਕ ਕਰਨ ਨੇ ਮਰਨ ਤੋਂ ਪਹਿਲਾਂ ਇਕ ਚਿੱਠੀ ਵੀ ਲਿਖੀ ਸੀ। ਇਸ ਵਿਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਕਿਰਨ ਦੀਪ ਅਤੇ ਉਸ ਦੇ ਪ੍ਰੇਮੀ ਸੰਦੀਪ ਨੂੰ ਜ਼ਿੰਮੇਵਾਰ ਠਹਿਰਾਇਆ। ਚਿੱਠੀ ਨੂੰ ਜਾਂਚ ਲਈ ਫੋਰੈਂਸਿਕ ਲੈਬ ਭੇਜਿਆ ਜਾਵੇਗਾ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਪਤਨੀ ਦੇ ਪ੍ਰੇਮੀ ਨਾਲ ਫਰਾਰ ਹੋਣ ਕਾਰਨ ਕਰਨ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਉਸ ਦਾ ਵਿਆਹ 3 ਸਾਲ ਪਹਿਲਾਂ ਹੀ ਹੋਇਆ ਸੀ। ਦੋਵਾਂ ਦੀ ਅਜੇ ਕੋਈ ਔਲਾਦ ਨਹੀਂ ਸੀ। ਏਐਸਆਈ ਦਿਲਬਾਗ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਕਰਨ ਦੇ ਪਿਤਾ ਬਿੱਕਰ ਸਿੰਘ ਦੇ ਬਿਆਨਾਂ ’ਤੇ ਉਸ ਦੀ ਪਤਨੀ ਕਿਰਨਦੀਪ ਅਤੇ ਪ੍ਰੇਮੀ ਸੰਦੀਪ ਖ਼ਿਲਾਫ਼ ਕੇਸ ਦਰਜ ਕੀਤਾ ਹੈ।<&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;924868139316865">https&colon;&sol;&sol;www&period;facebook&period;com&sol;punjabibulletinworld&sol;videos&sol;924868139316865<&sol;a><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;