ਬਰਨਾਲਾ (ਕਮਲਜੀਤ ਸੰਧੂ) | ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ‘ਚ ਇੱਕ ਵਿਅਕਤੀ ਨੇ ਆਪਣੀ ਪਤਨੀ ਨੂੰ ਪਾਣੀ ਵਿੱਚ ਡੁਬੋ ਕੇ ਮਾਰ ਦਿੱਤਾ। ਆਰੋਪੀ ਮੌਕੇ ਤੋਂ ਫਰਾਰ ਹੈ।
ਮ੍ਰਿਤਕਾ ਦੇ ਵਾਰਿਸਾਂ ਨੇ ਆਰੋਪੀ ਪਤੀ ਤੇ ਸਹੁਰਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਕੇਸ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਦੀ ਮਾਤਾ ਜਸਵੀਰ ਕੌਰ, ਭਰਾ ਜੱਗੀ ਸਿੰਘ ਤੇ ਪਿੰਡ ਵਾਸੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਵੀਰਪਾਲ ਕੌਰ ਦਾ ਵਿਆਹ ਕਰੀਬ 10 ਸਾਲ ਪਹਿਲਾਂ ਪਿੰਡ ਦੇ ਹੀ ਰਹਿਣ ਵਾਲੇ ਮੰਗਲ ਸਿੰਘ ਨਾਲ ਹੋਇਆ ਸੀ ਤੇ ਉਸ ਦੇ 2 ਬੱਚੇ ਹਨ।
ਉਨ੍ਹਾਂ ਦੱਸਿਆ ਕਿ ਆਪਸੀ ਵਿਵਾਦ ਕਾਰਨ ਮ੍ਰਿਤਕਾ ਵਿਆਹ ਤੋਂ 2 ਸਾਲ ਬਾਅਦ ਹੀ ਆਪਣੇ ਪਤੀ ਤੋਂ ਵੱਖ ਹੋ ਕੇ ਆਪਣੇ ਨਾਨਕੇ ਘਰ ਰਹਿ ਰਹੀ ਸੀ। ਕੁਝ ਸਮਾਂ ਪਹਿਲਾਂ ਲੜਕੀ ਨੇ ਬਰਨਾਲਾ ਦੀ ਇੱਕ ਪ੍ਰਾਈਵੇਟ ਫੈਕਟਰੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਸੀ।
ਅੱਜ ਸਵੇਰੇ ਕਰੀਬ 6 ਵਜੇ ਜਦੋਂ ਉਹ ਆਪਣੀ ਸ਼ਿਫਟ ਖਤਮ ਕਰਕੇ ਬਾਹਰ ਆਈ ਤਾਂ ਉਸ ਨੂੰ ਬਾਹਰ ਖੜ੍ਹਾ ਉਸ ਦਾ ਪਤੀ ਮੰਗਲ ਸਿੰਘ ਇਹ ਕਹਿ ਕੇ ਖੇਤਾਂ ਵਿੱਚ ਲੈ ਗਿਆ ਕਿ ਉਸ ਦੇ ਪੁਰਖਿਆਂ ਨੇ ਖੇਤਾਂ ‘ਚ ਪੂਜਾ ਕਰਵਾਉਣੀ ਹੈ, ਜਿਸ ਤੋਂ ਬਾਅਦ ਲੜਕੀ ਆਪਣੇ ਪਤੀ ਨਾਲ ਖੇਤਾਂ ‘ਚ ਚਲੀ ਗਈ, ਜਿਥੇ ਆਰੋਪੀ ਪਤੀ ਨੇ ਵੀਰਪਾਲ ਕੌਰ ਨੂੰ ਪਾਣੀ ‘ਚ ਡੁਬੋ ਕੇ ਮਾਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਿਆ।
ਉਸ ਨੇ ਦੱਸਿਆ ਕਿ ਮ੍ਰਿਤਕਾ ਦਾ ਪਤੀ ਤੇ ਉਸ ਦੇ ਸਹੁਰਾ ਪਰਿਵਾਰ ਵਾਲੇ ਅਕਸਰ ਉਨ੍ਹਾਂ ਦੀ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਦੇ ਰਹਿੰਦੇ ਸਨ ਤੇ ਉਸ ਨੂੰ ਆਪਣੇ ਬੱਚਿਆਂ ਨੂੰ ਮਿਲਣ ਨਹੀਂ ਦਿੰਦੇ ਸਨ। ਮ੍ਰਿਤਕਾ ਦੇ ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਆਰੋਪੀ ਪਤੀ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਥਾਣਾ ਰੂੜੇਕੇ ਕਲਾਂ ਦੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਜੱਗੀ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਆਰੋਪੀ ਮੰਗਲ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਰੋਪੀ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ