<p><strong>ਨਵੀਂ ਦਿੱਲੀ&comma; 26 ਅਕਤੂਬਰ &vert;<&sol;strong> ਅਮਰੀਕਾ ਨੇ ਉਨ੍ਹਾਂ ਭਾਰਤੀ ਨਾਗਰਿਕਾਂ ਨੂੰ ਚਾਰਟਰਡ ਫਲਾਈਟ ਰਾਹੀਂ ਵਾਪਸ ਭੇਜ ਦਿੱਤਾ ਹੈ ਜੋ ਉੱਥੇ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਸਨ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ &lpar;DHS&rpar; ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਕਦਮ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੁੱਕਿਆ ਗਿਆ ਹੈ।  DHS ਦੇ ਇੱਕ ਸੀਨੀਅਰ ਅਧਿਕਾਰੀ&comma; ਕ੍ਰਿਸਟੀ ਏ&period; ਕੈਨੇਗਲੋ ਨੇ ਕਿਹਾ ਕਿ ਭਾਰਤੀ ਨਾਗਰਿਕ ਜੋ ਬਿਨਾਂ ਕਾਨੂੰਨੀ ਆਧਾਰ ਦੇ ਅਮਰੀਕਾ ਵਿਚ ਰਹਿ ਰਹੇ ਹਨ&comma; ਉਨ੍ਹਾਂ ਨੂੰ ਵਾਪਸ ਭੇਜਿਆ ਜਾਵੇਗਾ। &&num;8220&semi;ਅਜਿਹੇ ਪ੍ਰਵਾਸੀ ਦਲਾਲਾਂ ਦੇ ਸ਼ਿਕਾਰ ਨਾ ਹੋਵੋ ਜੋ ਉਨ੍ਹਾਂ ਨੂੰ ਗਲਤ ਜਾਣਕਾਰੀ ਦਿੰਦੇ ਹਨ।&&num;8221&semi;<&sol;p>&NewLine;<p>ਇਹ ਫਲਾਈਟ 22 ਅਕਤੂਬਰ ਨੂੰ ਭਾਰਤ ਲਈ ਭੇਜੀ ਗਈ ਸੀ। ਡੀਐਚਐਸ ਨੇ ਇਹ ਵੀ ਕਿਹਾ ਕਿ ਉਹ ਅਮਰੀਕੀ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰ ਰਹੇ ਹਨ ਅਤੇ ਗੈਰ-ਕਾਨੂੰਨੀ ਤੌਰ &&num;8216&semi;ਤੇ ਆਏ ਲੋਕਾਂ ਨੂੰ ਕਾਨੂੰਨੀ ਰਾਹ ਅਪਣਾਉਣ ਲਈ ਉਤਸ਼ਾਹਿਤ ਕਰ ਰਹੇ ਹਨ। ਇਸ ਸਾਲ ਜੂਨ ਤੋਂ ਅਮਰੀਕਾ-ਮੈਕਸੀਕੋ ਸਰਹੱਦ &&num;8216&semi;ਤੇ ਗੈਰ-ਕਾਨੂੰਨੀ ਪ੍ਰਵਾਸ 55&percnt; ਘਟਿਆ ਹੈ। ਵਿੱਤੀ ਸਾਲ 2024 ਵਿੱਚ&comma; DHS ਨੇ 160&comma;000 ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚ ਵਾਪਸ ਕੀਤਾ ਹੈ। ਇਸ ਦੇ ਲਈ 145 ਦੇਸ਼ਾਂ ਵਿੱਚ 495 ਤੋਂ ਵੱਧ ਉਡਾਣਾਂ ਚਲਾਈਆਂ ਗਈਆਂ&comma; ਜਿਸ ਵਿੱਚ ਭਾਰਤ ਵੀ ਸ਼ਾਮਲ ਹੈ। ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਆਪਣੇ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ DHS ਦੂਜੇ ਦੇਸ਼ਾਂ ਦੇ ਸੰਪਰਕ ਵਿੱਚ ਹੈ।<&sol;p>&NewLine;<p>ਇਹ ਕਦਮ ਗੈਰ-ਕਾਨੂੰਨੀ ਪ੍ਰਵਾਸ ਨੂੰ ਘਟਾਉਣ ਅਤੇ ਸੁਰੱਖਿਅਤ ਅਤੇ ਕਾਨੂੰਨੀ ਰੂਟਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਗਿਆ ਹੈ। ਪਿਛਲੇ ਸਾਲ ਦੌਰਾਨ DHS ਨੇ ਕੋਲੰਬੀਆ&comma; ਇਕਵਾਡੋਰ&comma; ਪੇਰੂ&comma; ਮਿਸਰ&comma; ਮੌਰੀਤਾਨੀਆ&comma; ਸੇਨੇਗਲ&comma; ਉਜ਼ਬੇਕਿਸਤਾਨ&comma; ਚੀਨ ਅਤੇ ਭਾਰਤ ਸਮੇਤ ਕਈ ਦੇਸ਼ਾਂ ਦੇ ਨਾਗਰਿਕਾਂ ਨੂੰ ਵਾਪਸ ਭੇਜਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;