ਚੰਡੀਗੜ੍ਹ, 3 ਸਤੰਬਰ । ਦਫ਼ਤਰ ਮੁੱਖ ਚੋਣ ਅਫਸਰ, ਪੰਜਾਬ ਦੇ ਸੂਤਰਾਂ ਅਨੁਸਾਰ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀਆਂ ਗਈਆਂ ਵੋਟਰ ਸੂਚੀਆਂ ਅੰਤਿਮ ਨਹੀਂ ਸਗੋਂ ਖਰੜਾ ਵੋਟਰ ਸੂਚੀਆਂ ਸਨ।
ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਗਈ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਰਾਜ ਲਈ 12 ਅਕਤੂਬਰ ਨੂੰ ਪ੍ਰਕਾਸ਼ਿਤ ਹੋਣ ਵਾਲੀ ਅੰਤਿਮ ਵੋਟਰ ਸੂਚੀ ਵਿੱਚ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਬੰਧਤ ਇੰਦਰਾਜ ਦਰਜ ਕੀਤੇ ਜਾਣਗੇ।
ਦਫ਼ਤਰ ਮੁੱਖ ਚੋਣ ਅਫਸਰ ਦੇ ਸੂਤਰਾਂ ਮੁਤਾਬਕ, ਅੰਤਿਮ ਵੋਟਰ ਸੂਚੀ ਜਾਰੀ ਹੋਣ ਤੋਂ ਪਹਿਲਾਂ ਨਿਯਮਾਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਲੋੜੀਂਦੇ ਸੁਧਾਰ ਅਤੇ ਇੰਦਰਾਜ ਯਕੀਨੀ ਬਣਾਏ ਜਾਣਗੇ।







































