ਪਟਿਆਲਾ, 10 ਜਨਵਰੀ | ਸ਼ਾਹੀ ਸ਼ਹਿਰ ਪਟਿਆਲਾ ਦੀ ਉਡੀਕ ਖਤਮ ਹੋ ਗਈ ਹੈ। ਅੱਜ ਲਿਫ਼ਾਫ਼ੇ ਵਿਚੋਂ ਨਵੇਂ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਦੇ ਕੌਂਸਲਰ ਕੁੰਦਨ ਗੋਗੀਆ ਦੇ ਸਿਰ ਨਵੇਂ ਮੇਅਰ ਦਾ ਤਾਜ ਸਜਾਇਆ ਗਿਆ ਹੈ।

ਕੁੰਦਨ ਗੋਗੀਆ ਨੂੰ ਨਵੇਂ ਮੇਅਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਡਿਪਟੀ ਮੇਅਰ ਅਤੇ ਉਪ ਡਿਪਟੀ ਮੇਅਰ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਹਰਿੰਦਰ ਕੋਲੀ ਨੂੰ ਡਿਪਟੀ ਮੇਅਰ ਅਤੇ ਜਗਦੀਪ ਸਿੰਘ ਜੱਗਾ ਨੂੰ ਉਪ ਡਿਪਟੀ ਮੇਅਰ ਦੀ ਕਮਾਨ ਮਿਲੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)