ਜ਼ੀਰਾ ਸ਼ਰਾਬ ਫੈਕਟਰੀ ਦੇ ਆਲੇ ਦੁਆਲੇ ਦਾ ਪਾਣੀ ਪੀਣ ਦੇ ਲਾਇਕ ਨਹੀਂ, ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ‘ਚ ਖੁਲਾਸਾ

0
881

ਫਿਰੋਜ਼ਪੁਰ| ਫਿਰੋਜ਼ਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ੀਰਾ ਸ਼ਰਾਬ ਫੈਕਟਰੀ ਦੇ ਆਲੇ-ਦੁਆਲੇ ਦਾ ਪਾਣੀ ਹੁਣ ਪੀਣਯੋਗ ਨਹੀਂ ਰਿਹਾ। ਸ਼ਰਾਬ ਬਣਾਊਣ ਵੇਲੇ ਗੰਦੇ ਪਾਣੀ ਨੂੰ ਧਰਤੀ ਹੇਠਾਂ ਸੁੱਟਣ ਕਾਰਨ ਫੈਕਟਰੀ ਨੇੜਲਾ ਧਰਤੀ ਹੇਠਲਾ ਪਾਣੀ ਹੁਣ ਪੀਣਯੋਗ ਨਹੀਂ ਰਿਹਾ।

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਟਰ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਪ੍ਰਦੂਸ਼ਣ ਕੰਟਰਲ ਬੋਰਡ ਦੀ ਰਿਪੋਰਟ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਫੈਕਟਰੀ ਨੇੜਲਾ ਕਾਫੀ ਇਲਾਕਾ ਇਸਦੀ ਮਾਰ ਹੇਠ ਆ ਗਿਆ ਹੈ, ਜਿਸ ਕਾਰਨ ਇਸਦਾ ਪਾਣੀ ਹੁਣ ਪੀਣਯੋਗ ਨਹੀਂ ਰਿਹਾ।