ਮੁੜ ਵਧਣ ਲੱਗਾ ਘੱਗਰ ਦੇ ਪਾਣੀ ਦਾ ਪੱਧਰ, 4 ਜ਼ਿਲ੍ਹਿਆਂ ‘ਚ ਹੜ੍ਹ ਦਾ ਖ਼ਤਰਾ

0
867

ਪਟਿਆਲਾ। ਪਟਿਆਲਾ ਵਿੱਚ ਘੱਗਰ ਦਰਿਆ ਦਾ ਪਾਣੀ ਦਾ ਪੱਧਰ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਇਸ ਵੇਲੇ ਘੱਗਰ ਦੇ ਪਾਣੀ ਦਾ ਪੱਧਰ 748 ਫੁੱਟ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ। ਜਿਸ ਕਾਰਨ ਡੇਰਾਬੱਸੀ, ਖਨੌਰੀ, ਮਾਨਸਾ ਅਤੇ ਪਟਿਆਲਾ ‘ਚ ਹੜ੍ਹਾਂ ਦੀ ਚਿੰਤਾ ਪ੍ਰੇਸ਼ਾਨ ਕਰ ਰਹੀ ਹੈ। ਘੱਗਰ ਦਾ ਪਾਣੀ ਵਧਣ ਕਾਰਨ ਕਿਸਾਨਾਂ ਦੀ ਫਸਲ ਬਰਬਾਦ ਹੋ ਗਈ ਹੈ।

ਭਾਖੜਾ ‘ਚ ਪਾਣੀ ਦਾ ਪੱਧਰ 1660 ਫੁੱਟ

ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਇਸ ਵੇਲੇ ਖ਼ਤਰੇ ਦੇ ਨਿਸ਼ਾਨ ਤੋਂ 20 ਫੁੱਟ ਹੇਠਾਂ ਹੈ। ਜਿਸ ਕਾਰਨ ਨੰਗਲ ਹਾਈਡਲ ਨਹਿਰ ਨੂੰ 12,350 ਕਿਊਸਿਕ ਪਾਣੀ, ਸਤਲੁਜ ਦਰਿਆ ਨੂੰ 19,400 ਕਿਊਸਿਕ ਪਾਣੀ, ਆਨੰਦਪੁਰ ਸਾਹਿਬ ਹਾਈਡਲ ਨਹਿਰ ਤੋਂ 10,150 ਕਿਊਸਿਕ ਪਾਣੀ ਛੱਡਿਆ ਗਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ