ਚੰਡੀਗੜ੍ਹ| ਪੰਜਾਬ, ਹਿਮਾਚਲ ਤੇ ਚੰਡੀਗੜ੍ਹ ਵਿਚ ਮੌਸਮ ਇਕ ਵਾਰ ਫਿਰ ਰੁਖ ਬਦਲ ਸਕਦਾ ਹੈ। ਤੇਜ਼ ਹਵਾਵਾਂ, ਭਾਰੀ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਈ ਦੇ ਪਹਿਲੇ ਹਫਤੇ ਤੇਜ਼ ਹਵਾਵਾਂ ਤੇ ਮੀਂਹ ਪੈ ਸਕਦਾ ਹੈ। ਇਸਦੇ ਨਾਲ ਨਾਲ ਕਈ ਇਲਾਕਿਆਂ ਵਿਚ ਗੜੇ੍ਮਾਰੀ ਦੀ ਵੀ ਸੰਭਾਵਨਾ ਹੈ। ਮੌਸਮ ਦੇ ਬਦਲਣ ਨਾਲ ਲੋਕਾਂ ਨੂੰ ਮਈ ਦੀ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ।