ਪੰਜਾਬ ‘ਚ ਮੌਸਮ ਕਰੇਗਾ ਖਰਾਬੀ, ਭਾਰੀ ਮੀਂਹ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ!

0
287

ਚੰਡੀਗੜ੍ਹ| ਪੰਜਾਬ ਸਣੇ ਕਈ ਸੂਬਿਆਂ ‘ਚ ਮੌਸਮ ਮੁੜ ਤੋਂ ਵਿਗੜਨ ਵਾਲਾ ਹੈ। 20 ਮਾਰਚ ਤੱਕ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

16 ਤੋਂ 20 ਮਾਰਚ ਤੱਕ ਪੂਰਬੀ ਭਾਰਤ, ਉੱਤਰ-ਪੱਛਮੀ ਭਾਰਤ ਸਮੇਤ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ, ਤੂਫ਼ਾਨ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਮਹਾਰਾਸ਼ਟਰ ਅਤੇ ਕਰਨਾਟਕ ਦੇ ਖੇਤਰਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੰਜਾਬ, ਹਰਿਆਣਾ, ਦਿੱਲੀ ਐਨਸੀਆਰ ਅਤੇ ਹਿਮਾਲੀਅਨ ਖੇਤਰ ਸਮੇਤ ਕਈ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।