ਚੰਡੀਗੜ੍ਹ, 21 ਅਕਤੂਬਰ | ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਠੰਡ ਵਧ ਸਕਦੀ ਹੈ।
ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਪੰਜਾਬ ਦੇ 10 ਜ਼ਿਲਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਸੰਭਾਵਨਾਵਾਂ 25 ਤੋਂ 50 ਫੀਸਦੀ ਖੇਤਰ ਵਿਚ ਹਨ। ਬਾਕੀ ਪੰਜਾਬ ਦੇ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਐਤਵਾਰ ਨੂੰ 16 ਜ਼ਿਲਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।






































