ਨਿਊਜ਼ ਡੈਸਕ| ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲਈ ਹੈ। ਸ਼ਨੀਵਾਰ ਨੂੰ ਮੀਂਹ ਪੈਣ ਨਾਲ ਐਤਵਾਰ ਦਾ ਦਿਨ ਕਾਫੀ ਠੀਕ ਰਿਹਾ। ਤਾਪਮਾਨ ਵਿਚ ਵੀ ਗਿਰਾਵਟ ਦੇਖੀ ਗਈ। ਸੋਮਵਾਰ ਤੋਂ ਪੂਰੇ ਪੰਜਾਬ ‘ਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ‘ਚ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਪੂਰੇ ਮਾਝੇ ਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਵਾਰ ਮਈ ਮਹੀਨੇ ਵਿੱਚ ਬਾਰਿਸ਼ ਨੇ ਰਿਕਾਰਡ ਤੋੜੇ ਹਨ। ਜੂਨ ਚੜ੍ਹਦੇ ਹੀ ਗਰਮੀ ਵਧੀ ਸੀ ਪਰ ਲੰਘੀ ਰਾਤ ਤੋਂ ਮੁੜ ਪਾਰਾ ਹੇਠਾਂ ਆ ਗਿਆ ਹੈ। 


ਮੌਸਮ ਵਿਭਾਗ ਨੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਪੰਜਾਬ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ ਤੇ ਤਾਪਮਾਨ ਮੁੜ 40 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ।