ਪੰਜਾਬ ‘ਚ ਅਗਲੇ ਹਫਤੇ ਬਦਲੇਗਾ ਮੌਸਮ ਦਾ ਮਿਜਾਜ਼, ਧੁੰਦ ਅਤੇ ਕੋਹਰਾ ਪੈਣਾ ਹੋਵੇਗਾ ਸ਼ੁਰੂ

0
13312

 ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਅਗਲੇ ਹਫ਼ਤੇ ਤੋਂ ਪੰਜਾਬ ਦਾ ਮੌਸਮ ਬਦਲੇਗਾ। ਅਗਲੇ ਹਫ਼ਤੇ ਤੋਂ ਠੰਢ ਵਧਣ ਦੀ ਪੂਰੀ ਸੰਭਾਵਨਾ ਹੈ। ਧੁੰਦ ਤੋਂ ਬਾਅਦ ਕੋਹਰਾ ਵੀ ਪੈਣਾ ਸ਼ੁਰੂ ਹੋ ਜਾਵੇਗਾ। ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਦਿਨ ਦੀ ਸ਼ੁਰੂਆਤ ਧੁੱਪ ਨਾਲ ਹੋਈ। ਇਸ ਦੌਰਾਨ ਹਲਕੀ ਹਵਾ ਵੀ ਚੱਲੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ਮੌਸਮ ਵਿਗਿਆਨੀਆਂ ਮੁਤਾਬਕ ਐਤਵਾਰ ਨੂੰ ਮੌਸਮ ਸਾਫ਼ ਰਹੇਗਾ। ਦਿਨ ਵੇਲੇ ਧੁੱਪ ਰਹੇਗੀ। ਕੱਲ੍ਹ ਅਤੇ ਅਗਲੇ 5 ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਪਰ 22 ਨਵੰਬਰ ਤੋਂ ਮੌਸਮ ਬਦਲ ਜਾਵੇਗਾ। ਰਾਤ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਤੱਕ ਘੱਟ ਜਾਵੇਗਾ। ਜਿਸ ਕਾਰਨ ਲੋਕਾਂ ਨੂੰ ਰਾਤ ਨੂੰ ਭਾਰੀ ਠੰਡ ਝੱਲਣ ਲਈ ਮਜਬੂਰ ਹੋਣਾ ਪਵੇਗਾ।

ਸਵੇਰ ਅਤੇ ਸ਼ਾਮ ਨੂੰ ਪਵੇਗੀ ਧੁੰਦ

ਦੂਜੇ ਪਾਸੇ 22 ਨਵੰਬਰ ਤੋਂ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਸਮੇਂ ਜਿਨ੍ਹਾਂ ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ 7 ਤੋਂ 9 ਡਿਗਰੀ ਸੈਲਸੀਅਸ ਦੇ ਵਿਚਕਾਰ ਚੱਲ ਰਿਹਾ ਹੈ, ਉੱਥੇ ਹੀ 5 ਡਿਗਰੀ ਜਾਂ ਇਸ ਤੋਂ ਘੱਟ ਹੋ ਸਕਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਅਤੇ ਸ਼ਾਮ ਨੂੰ ਦਰਮਿਆਨੀ ਧੁੰਦ ਪੈ ਸਕਦੀ ਹੈ, ਜਿਸ ਕਾਰਨ ਸਰਦੀ ਵਧੇਗੀ।

ਫਿਲਹਾਲ ਜਿਨ੍ਹਾਂ ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ 7 ਤੋਂ 9 ਡਿਗਰੀ ਸੈਲਸੀਅਸ ਦੇ ਵਿਚਕਾਰ ਚੱਲ ਰਿਹਾ ਹੈ, ਉੱਥੇ ਤਾਪਮਾਨ 5 ਡਿਗਰੀ ਜਾਂ ਇਸ ਤੋਂ ਵੀ ਘੱਟ ਹੋ ਸਕਦਾ ਹੈ। ਸ਼ਨੀਵਾਰ ਨੂੰ ਬਠਿੰਡਾ ‘ਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ, ਫਿਰੋਜ਼ਪੁਰ ‘ਚ 8.8 ਡਿਗਰੀ ਅਤੇ ਅੰਮ੍ਰਿਤਸਰ ‘ਚ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨੀਆਂ ਦੀ ਮੰਨੀਏ ਤਾਂ ਧੁੰਦ ਉਦੋਂ ਪੈਂਦੀ ਹੈ ਜਦੋਂ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਹੁੰਦਾ ਹੈ। ਇਸ ਦੌਰਾਨ ਹਵਾ ਦੀ ਦਿਸ਼ਾ ਪੂਰੀ ਤਰ੍ਹਾਂ ਬਦਲ ਜਾਵੇਗੀ, ਜਿਸ ਕਾਰਨ ਠੰਢ ਹੋਰ ਵਧ ਜਾਵੇਗੀ। ਪਿਛਲੇ ਹਫ਼ਤੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਰਾਤਾਂ ਗਰਮ ਰਹੀਆਂ। ਰਾਤ ਦਾ ਤਾਪਮਾਨ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਵੱਧ ਦਰਜ ਕੀਤਾ ਗਿਆ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦਾ AQI:-

  • ਅੰਮ੍ਰਿਤਸਰ – 180 (PM2.5), 159 (PM10)
  • ਲੁਧਿਆਣਾ – 183 (PM2.5), 139 (PM10)
  • ਜਲੰਧਰ – 128 (PM2.5), 123 (PM10)
  • ਪਟਿਆਲਾ – 123 (PM2.5), 118 (PM10)
  • ਮੰਡੀ ਗੋਬਿੰਦਗੜ੍ਹ – 181 (PM2.5), 141 (PM10)