ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼ : 15 ਤੇ 16 ਅਕਤੂਬਰ ਨੂੰ ਤੇਜ਼ ਹਵਾਵਾਂ ਨਾਲ ਪਵੇਗਾ ਮੀਂਹ !

0
340

ਲੁਧਿਆਣਾ, 14 ਅਕਤੂਬਰ | ਪੰਜਾਬ ਵਿਚ ਆਉਣ ਵਾਲੇ 24 ਘੰਟਿਆਂ ਵਿਚ ਮੌਸਮ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ 15 ਤੇ 16 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਦਿਨ ਦੇ ਤਾਪਮਾਨ ਵਿਚ ਗਿਰਾਵਟ ਆਉਣ ਦਾ ਅਨੁਮਾਨ ਹੈ।

ਸ਼ੁੱਕਰਵਾਰ ਨੂੰ ਸੂਬੇ ਵਿਚ ਜ਼ਿਆਦਾਤਰ ਤਾਪਮਾਨ 30 ਤੋਂ 35 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਜੋ ਸਾਧਾਰਨ ਤੋਂ ਥੋੜ੍ਹਾ ਘੱਟ ਰਿਹਾ। ਵਿਭਾਗ ਮੁਤਾਬਕ 13 ਅਕਤੂਬਰ ਨੂੰ ਪੰਜਾਬ ‘ਚ ਸਰਗਰਮ ਹੋਣ ਜਾ ਰਹੀ ਪੱਛਮੀ ਗੜਬੜੀ ਕਾਰਨ ਮੌਸਮ ‘ਚ ਬਦਲਾਅ ਹੋਵੇਗਾ। ਇਸ ਕਾਰਨ 15 ਤੇ 16 ਅਕਤੂਬਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।