ਨਵੀਂ ਦਿੱਲੀ| ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਿੱਲੀ ਦੇ ਜੰਤਰ ਮੰਤਰ ਉਤੇ ਧਰਨਾ ਲਾ ਕੇ ਬੈਠੀਆਂ ਮਹਿਲਾ ਪਹਿਲਵਾਨਾਂ ਨਾਲ ਦਿੱਲੀ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਮਮਤਾ ਬੈਨਰਜੀ ਨੇ ਕਿਹਾ ਕਿ ਸਾਰਾ ਦੇਸ਼ ਮਹਿਲਾ ਪਹਿਲਵਾਨਾਂ ਦੇ ਹੱਕ ਵਿਚ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਦੇਸ਼ ਦਾ ਨਾਂ ਚਮਕਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਨੂੰ ਇਨਸਾਫ ਲਈ ਸੜਕਾਂ ਉੇਤੇ ਰੁਲਣਾ ਪੈ ਰਿਹਾ ਹੈ।
ਜ਼ਿਕਰਯੋਗ ਹੈ ਕਿ ਮਹਿਲਾ ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਨ ਉਤੇ ਯੌਨ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮਹਿਲਾ ਪਹਿਲਵਾਨਾਂ ਦੇ ਹੱਕ ਵਿਚ ਆਏ ਹਨ।
ਵੈਸਟ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇਕ ਟਵੀਟ ਰਾਹੀਂ ਭਾਜਪਾ ਸਰਕਾਰ ਉਤੇ ਜੰਮ ਕੇ ਵਰ੍ਹੇ ਹਨ। ਉਨ੍ਹਾਂ ਨੇ ਲਿਖਿਆ ਹੈ ਕਿ ਸਾਰਾ ਦੇਸ਼ ਮਹਿਲਾ ਪਹਿਲਵਾਨਾਂ ਦੇ ਹੱਕ ਵਿਚ ਖੜ੍ਹਾ ਹੈ।
ਉਨ੍ਹਾਂ ਕਿ ਸਾਰੇ ਮਹਿਲਾ ਪਹਿਲਵਾਨਾਂ ਦੇ ਹੰਝੂ ਦੇਖ ਰਹੇ ਹਨ, ਭਾਜਪਾ ਵਾਲਿਓ ਤੁਹਾਨੂੰ ਰਾਸ਼ਟਰ ਕਦੇ ਮਾਫ ਨਹੀਂ ਕਰੇਗਾ।