ਲੁਧਿਆਣਾ ਤੋਂ ਵੱਡੀ ਖਬਰ ਆਈ ਸਾਹਮਣੇ, ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਗਲਾ ਘੁੱਟ ਕੇ ਕੀਤੀ ਹੱਤਿਆ, ਪੜ੍ਹੋ

0
557

ਲੁਧਿਆਣਾ | ਜਗਰਾਉਂ ਦੇ ਪਿੰਡ ਹਠੂਰ ਵਿੱਚ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਤਨੀ ਤੇ ਉਸ ਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਇੰਦਰਜੀਤ ਸਿੰਘ ਵਾਸੀ ਪਿੰਡ ਝੋਰੜਾਂ ਦੀ ਮਾਤਾ ਬਲਵੀਰ ਕੌਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਦਾ ਲੜਕਾ ਇੰਦਰਜੀਤ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਠੀ ਸੀ। 6 ਸਤੰਬਰ ਦੀ ਰਾਤ ਨੂੰ ਕਰੀਬ 9 ਵਜੇ ਉਸ ਦਾ ਲੜਕਾ ਗੁਰਦੁਆਰਾ ਸਾਹਿਬ ਤੋਂ ਪਾਠ ਕਰਕੇ ਘਰ ਵਾਪਸ ਆਇਆ ਤਾਂ ਆਪਣੇ ਬੱਚਿਆਂ ਤੇ ਪਤਨੀ ਨਾਲ ਰਾਤ ਦਾ ਖਾਣਾ ਖਾਣ ਤੋਂ ਬਾਅਦ ਕਮਰੇ ਵਿਚ ਸੌਣ ਚਲਾ ਗਿਆ।

ਮ੍ਰਿਤਕ ਦੀ ਮਾਤਾ ਨੇ ਪੁਲੀਸ ਨੂੰ ਦੱਸਿਆ ਕਿ 7 ਸਤੰਬਰ ਦੀ ਸਵੇਰ ਉਹ ਗੁਰਦੁਆਰਾ ਸਾਹਿਬ ਵਿੱਚ ਇਸ਼ਨਾਨ ਕਰਨ ਗਈ ਸੀ ਤੇ ਜਦੋਂ ਉਹ 8 ਵਜੇ ਦੇ ਕਰੀਬ ਵਾਪਸ ਆਈ ਤਾਂ ਦੇਖਿਆ ਕਿ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਸੀ। ਉਸ ਨੇ ਦੇਖਿਆ ਕਿ ਉਸ ਦਾ ਲੜਕਾ ਇੰਦਰਜੀਤ ਸਿੰਘ ਮੰਜੇ ’ਤੇ ਮ੍ਰਿਤਕ ਪਿਆ ਸੀ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਰੋ ਰਹੀ ਸੀ।

ਮ੍ਰਿਤਕ ਦੀ ਮਾਂ ਨੇ ਪੁਲੀਸ ਨੂੰ ਦੱਸਿਆ ਕਿ ਆਪਣੇ ਲੜਕੇ ਦੀ ਲਾਸ਼ ਦੇਖ ਕੇ ਉਸ ਦੇ ਹੋਸ਼ ਉੱਡ ਗਏ ਸਨ ਅਤੇ ਉਸ ਦੇ ਲੜਕੇ ਦੇ ਸਰੀਰ ’ਤੇ ਜ਼ਖ਼ਮਾਂ ਦੇ ਕੋਈ ਨਿਸ਼ਾਨ ਨਹੀਂ ਸਨ, ਜਿਸ ਕਾਰਨ ਉਸ ਨੇ ਪੁਲੀਸ ਨੇ 174 ਦੀ ਕਾਰਵਾਈ ਕਰਦਿਆਂ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਲਿਆ ਹੈ।ਮ੍ਰਿਤਕ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਬਾਅਦ ‘ਚ ਜਦੋਂ ਉਸ ਨੇ ਆਪਣੇ ਘਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ 6 ਸਤੰਬਰ ਦੀ ਰਾਤ 11.30 ਵਜੇ ਤੋਂ 7 ਸਤੰਬਰ ਨੂੰ 2.30 ਵਜੇ ਤੱਕ ਘਰ ਦੇ ਕੈਮਰੇ ਬੰਦ ਪਾਏ ਗਏ |

ਥਾਣਾ ਸਦਰ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਇੰਦਰਜੀਤ ਸਿੰਘ ਦੀ ਮਾਤਾ ਬਲਵੀਰ ਕੌਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਲੜਕੇ ਦੀ ਪਤਨੀ ਕਿਰਨਦੀਪ ਕੌਰ ਦੇ ਉਸ ਦੇ ਭਰਾ ਦੇ ਲੜਕੇ ਹਰਦੀਪ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਕਿਰਨਦੀਪ ਕੌਰ ਨੇ ਆਪਣੇ ਪ੍ਰੇਮੀ ਹਰਦੀਪ ਸਿੰਘ, ਇੰਦਰਜੀਤ ਸਿੰਘ ਨਾਲ ਮਿਲ ਕੇ ਸਿੰਘ ਦਾ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।