ਪਤਨੀ ਕਰਦੀ ਸੀ ਕਿਸੇ ਹੋਰ ਨੂੰ ਪਿਆਰ, ਝਗੜੇ ਤੋਂ ਬਾਅਦ ਬੱਚੇ ਲੈ ਕੇ ਪੇਕੇ ਗਈ, ਪਤੀ ਨੇ ਜ਼ਹਿਰ ਪੀ ਕੇ ਜਾਨ ਦਿੱਤੀ

0
2512

ਗੁਰਦਾਸਪੁਰ (ਸੰਦੀਪ ਕੁਮਾਰ)| ਗੁਰਦਾਸਪੁਰ ਦੇ ਪਿੰਡ ਕੋਟ ਮੋਹਨ ਲਾਲ ਵਿੱਚ ਪਤਨੀ ਦੇ ਨਾਜ਼ਇਜ ਸਬੰਧਾਂ ਤੋਂ ਪਰੇਸ਼ਾਨ ਇੱਕ ਪਤੀ ਵਲੋਂ ਆਤਮਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਅਸ਼ਵਨੀ ਕੁਮਾਰ ਦੇ ਪਿਤਾ ਜਸਪਾਲ ਨੇ ਦੱਸਿਆ ਕਿ ਉਹਨਾਂ ਦੀ ਨੂੰਹ ਦੇ ਪਿੰਡ ਦੇ ਹੀ ਲੜਕੇ ਨਾਲ ਪ੍ਰੇਮ ਸਬੰਧ ਸਨ। ਜਦੋ ਅਸ਼ਵਨੀ ਕੁਮਾਰ ਨੂੰ ਪਤਾ ਲਗਾ ਕਿ ਉਸ ਦੀ ਪਤਨੀ ਦੇ ਕਿਸੇ ਹੋਰ ਨਾਲ ਸਬੰਧ ਹਨ ਉਸ ਨੇ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ।

ਜਸਪਾਲ ਨੇ ਦੱਸਿਆ- ਬੇਟੇ ਨੇ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਇਨ੍ਹਾਂ ਕੰਮਾਂ ਤੋਂ ਪਿੱਛੇ ਹਟ ਜਾਵੇ ਪਰ ਉਹ ਦੋਵੇਂ ਬੱਚੇ ਲੈ ਕੇ ਪੇਕੇ ਘਰ ਚਲੀ ਗਈ। ਇਸ ਤੋਂ ਪ੍ਰੇਸ਼ਾਨ ਹੋ ਕੇ ਉਹਨਾਂ ਦੇ ਲੜਕੇ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਦੀ ਮੌਤ ਦੀ ਜਿੰਮੇਵਾਰ ਨੂੰਹ ਅਤੇ ਉਸਦਾ ਪ੍ਰੇਮੀ ਹੈ। ਦੋਹਾਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ।

ਐਸਐਚਓ ਸਦਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਦੇ ਖਿਲਾਫ ਮਾਮਲਾ ਦਰਜ ਕਰ ਲਏ ਗਏ ਹਨ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਨੂੰ ਗਿਰਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)