ਜਲੰਧਰ | ਕਾਲਾ ਸੰਘਿਆ ਰੋਡ ‘ਤੇ ਗੁਰੂ ਨਾਨਕ ਕਾਲੋਨੀ ਦਾਨਿਸ਼ਮੰਦਾਂ ‘ਚ ਕੁਝ ਹਥਿਆਰਬੰਦ ਲੋਕਾਂ ਨੇ ਇਕ ਪੇਂਟਰ ਨੂੰ ਤਲਵਾਰਾਂ ਨਾਲ ਕੱਟ-ਵੱਢ ਕੇ ਜ਼ਖਮੀ ਕਰ ਦਿੱਤਾ, ਜਿਸ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜੌਵਾਦ ਅਲੀ ਨੇ ਦੱਸਿਆ ਕਿ ਉਹ ਘਰੋਂ ਕੰਮ ‘ਤੇ ਜਾ ਰਿਹਾ ਸੀ ਕਿ ਗੁਰੂ ਨਾਨਕ ਕਾਲੋਨੀ ‘ਚ ਇਕ ਔਰਤ ਨੇ ਮੋਟਰਸਾਈਕਲ ਰੋਕਣ ਦਾ ਇਸ਼ਾਰਾ ਕੀਤਾ, ਜਿਵੇਂ ਹੀ ਉਸ ਨੇ ਮੋਟਰਸਾਈਕਲ ਰੋਕਿਆ ਤਾਂ ਕੁਝ ਲੋਕਾਂ ਨੇ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।
ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਮਲੇ ਦੇ ਕਾਰਨ ਦਾ ਪਤਾ ਨਹੀਂ ਲੱਗਾ। ਸੂਚਨਾ ਮਿਲਦੇ ਹੀ ਪੰਜਾਬ ਬਿਲਡਿੰਗ ਬੋਰਡ ਦੇ ਮੈਂਬਰ ਅਤੇ ਪ੍ਰਵਾਸੀ ਸੈੱਲ ਪੰਜਾਬ ਦੇ ਉਪ ਚੇਅਰਮੈਨ ਜੱਬਾਰ ਖਾਨ ਨੇ ਵੀ ਮੌਕੇ ‘ਤੇ ਪਹੁੰਚ ਕੇ ਜ਼ਖਮੀ ਦਾ ਹਾਲ-ਚਾਲ ਪੁੱਛਿਆ।
(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।