ਔਰਤ ਨੂੰ ਪੁੱਤਾਂ ਅਤੇ ਪਤੀ ਨੇ ਚੱਪਲਾਂ ਅਤੇ ਲਾਠੀਆਂ ਨਾਲ ਬੇਰਹਿਮੀ ਨਾਲ ਕੁੱਟਿਆ

0
3578

ਫਾਜ਼ਿਲਕਾ | ਅਬੋਹਰ ਦੀ ਨਵੀਂ ਆਬਾਦੀ ਗਲੀ ਨੰ. 14 ਦੀ ਇੱਕ ਔਰਤ ਨੇ ਆਪਣੇ ਪਤੀ ਅਤੇ ਪੁੱਤਾਂ ‘ਤੇ ਸ਼ਰੇਆਮ ਚੱਪਲਾਂ ਅਤੇ ਲਾਠੀਆਂ ਨਾਲ ਕੁੱਟਣ ਦਾ ਆਰੋਪ ਲਾਇਆ ਹੈ। ਔਰਤ ਨੇ ਆਰੋਪ ਲਾਇਆ ਕਿ ਉਸ ਦਾ ਪਤੀ ਅਤੇ ਪੁੱਤਰਾਂ ਨੇ ਕਈ ਵਾਰ ਉਸ ਦੀ ਕੁੱਟਮਾਰ ਕੀਤੀ ਹੈ।

ਉਸ ਨੇ ਕਿਹਾ ਕਿ ਮੇਰੇ ਪਤੀ ਨਾਲ ਉਸ ਦਾ ਕੋਰਟ ਕੇਸ ਚੱਲ ਰਿਹਾ ਹੈ। ਕੁੱਟਮਾਰ ਦੌਰਾਨ ਔਰਤ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਰਕੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ।

ਪੁਲਿਸ ਬਾਰੀਕੀ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਔਰਤ ਦੀ ਬੇਟੀ ਨੇ ਪੁਲਿਸ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)