ਪਹਿਲਵਾਨਾਂ ਨੇ ਅੰਦੋਲਨ ਖਤਮ ਕਰਨ ਦਾ ਕੀਤਾ ਐਲਾਨ, ਕਿਹਾ – ਸੜਕਾਂ ਦੀ ਬਜਾਏ ਅਦਾਲਤ ‘ਚ ਲੜਨਗੇ ਆਪਣੀ ਲੜਾਈ

0
87

ਨਵੀਂ ਦਿੱਲੀ | ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਆਪਣਾ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੀ ਲੜਾਈ ਸੜਕਾਂ ਦੀ ਬਜਾਏ ਅਦਾਲਤ ਵਿਚ ਲੜਨਗੇ। ਮਹਿਲਾ ਪਹਿਲਵਾਨ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

Brij Bhushan Sharan Singh Wrestlers protest wrestlers claims panel  demanding audio video proof says brij Bhushan like a father - India Hindi  News - पैनल ने पहलवानों से मांगे उत्पीड़न के वीडियो

ਤਿੰਨਾਂ ਨੇ ਟਵੀਟ ‘ਚ ਲਿਖਿਆ- “7 ਜੂਨ ਨੂੰ ਸਰਕਾਰ ਨਾਲ ਗੱਲਬਾਤ ਹੋਈ। ਪਹਿਲਵਾਨਾਂ ਨਾਲ ਕੀਤੇ ਵਾਅਦੇ ਤੋਂ ਬਾਅਦ ਸਰਕਾਰ ਨੇ ਮਹਿਲਾ ਪਹਿਲਵਾਨ ਖਿਡਾਰਨਾਂ ਵੱਲੋਂ ਔਰਤਾਂ ਨਾਲ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ‘ਤੇ ਐੱਫ.ਆਈ.ਆਰ. ਦਰਜ ਕੀਤੀ। ਦਿੱਲੀ ਪੁਲਿਸ ਨੇ ਜਾਂਚ ਪੂਰੀ ਕਰਕੇ 15 ਜੂਨ ਨੂੰ ਅਦਾਲਤ ਵਿਚ ਚਾਰਜਸ਼ੀਟ ਪੇਸ਼ ਕਰ ਦਿੱਤੀ। ਇਸ ਮਾਮਲੇ ਵਿਚ ਪਹਿਲਵਾਨਾਂ ਦੀ ਕਾਨੂੰਨੀ ਲੜਾਈ ਸੜਕ ਦੀ ਬਜਾਏ ਅਦਾਲਤ ਵਿਚ ਜਾਰੀ ਰਹੇਗੀ।

ਦੱਸ ਦਈਏ ਕਿ ਦੇਸ਼ ਦੇ ਨਾਮੀ ਪਹਿਲਵਾਨਾਂ ਨੇ ਪਿਛਲੇ 5 ਮਹੀਨਿਆਂ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜੰਗ ਛੇੜੀ ਹੋਈ ਹੈ। ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਜੰਤਰ-ਮੰਤਰ ‘ਤੇ ਧਰਨਾ-ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ, ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ