ਜਾਣਕਾਰੀ ਮੁਤਾਬਕ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸੋਮਵਾਰ ਨੂੰ ਸਾਂਚੌਰ ਜ਼ਿਲ੍ਹੇ ਦੇ ਚਿਤਲਵਾਨਾ ਥਾਣਾ ਖੇਤਰ ‘ਚ ਵਾਪਰੀ। ਕਤਲ ਕੀਤੇ ਗਏ ਨੌਜਵਾਨ ਦਾ ਨਾਂ ਨਰਿੰਦਰ ਕੁਮਾਰ ਹੈ। ਉਹ ਸਾਂਚੌਰ ਸ਼ਹਿਰ ਦੇ ਝੇਰਡਿਆਵਾਸ ਦਾ ਰਹਿਣ ਵਾਲਾ ਸੀ। ਉਹ ਐਤਵਾਰ ਸ਼ਾਮ ਨੂੰ ਆਪਣੀ ਪ੍ਰੇਮਿਕਾ ਦੇ ਪਿੰਡ ਮਿਲਣ ਲਈ ਗਿਆ ਸੀ। ਉਥੇ ਹੀ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਇਸ ਦਾ ਪਤਾ ਲੱਗਾ। ਇਸ ’ਤੇ ਉਨ੍ਹਾਂ ਨੇ ਨਰਿੰਦਰ ਕੁਮਾਰ ਨੂੰ ਉਥੇ ਹੀ ਫੜ ਲਿਆ।
ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਦੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਕਾਰਨ ਨਰਿੰਦਰ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਨੌਜਵਾਨ ਨੂੰ ਲੈ ਕੇ ਸਾਂਚੌਰ ਦੇ ਜ਼ਿਲ੍ਹੇ ਹਸਪਤਾਲ ਪਹੁੰਚਾਇਆ। ਨੌਜਵਾਨ ਦਾ ਉੱਥੇ ਇਲਾਜ ਕੀਤਾ ਜਾ ਰਿਹਾ ਸੀ, ਉਥੇ ਉਸ ਦੀ ਸਿਹਤ ਹੋਰ ਵਿਗੜ ਗਈ। ਇਸ ‘ਤੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਗੁਜਰਾਤ ਰੈਫਰ ਕਰ ਦਿੱਤਾ ਗਿਆ। ਪਰਿਵਾਰ ਉਸ ਨੂੰ ਗੁਜਰਾਤ ਲੈ ਕੇ ਜਾ ਰਿਹਾ ਸੀ, ਪਰ ਰਸਤੇ ਵਿਚ ਹੀ ਨਰਿੰਦਰ ਦੀ ਮੌਤ ਹੋ ਗਈ।
ਪੁਲਿਸ ਦੀ ਮੁਢਲੀ ਜਾਂਚ ਵਿਚ ਮਾਮਲਾ ਪ੍ਰੇਮ ਸੰਬੰਧਾਂ ਦਾ ਹੀ ਨਿਕਲਿਆ ਹੈ। ਫਿਲਹਾਲ ਪੁਲਿਸ ਨੇ ਨੌਜਵਾਨ ਦੇ ਪਰਿਵਾਰ ਵਾਲਿਆਂ ਦੀ ਰਿਪੋਰਟ ਦੇ ਆਧਾਰ ‘ਤੇ ਅਣਪਛਾਤਿਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਕੁਝ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ ਪਰ ਅਜੇ ਤੱਕ ਕਿਸੇ ਨੂੰ ਹਿਰਾਸਤ ‘ਚ ਨਹੀਂ ਲਿਆ ਗਿਆ ਹੈ।