ਸੰਗਰੂਰ/ਲਹਿਰਾਗਾਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਥਾਨਕ ਰੇਲਵੇ ਸਟੇਸ਼ਨ ‘ਤੇ ਇਕ ਨੌਜਵਾਨ ਦੀ ਰੇਲਗੱਡੀ ਥੱਲੇ ਆਉਣ ਕਾਰਨ ਮੌਤ ਹੋ ਗਈ। ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਜਰਨੈਲ ਸਿੰਘ ਉਮਰ 29 ਸਾਲ ਵਾਸੀ ਲੌਂਗੋਵਾਲ ਗੱਡੀ ਤੋਂ ਉਤਰਨ ਲੱਗਿਆ ਤਾਂ ਅਚਾਨਕ ਪੈਰ ਤਿਲਕ ਗਿਆ, ਜਿਸ ਕਾਰਨ ਉਹ ਗੱਡੀ ਹੇਠਾਂ ਆ ਗਿਆ ਤੇ ਮੌਕੇ ‘ਤੇ ਹੀ ਮੌਤ ਹੋ ਗਈ।
ਥਾਣੇਦਾਰ ਨੇ ਦੱਸਿਆ ਕਿ ਮ੍ਰਿਤਕ ਦੇ ਚਾਚਾ ਗੁਰਬਖਸ਼ ਸਿੰਘ ਵਾਸੀ ਲੌਂਗੋਵਾਲ ਦੇ ਬਿਆਨਾਂ ਮੁਤਾਬਕ 174 ਦੀ ਕਾਰਵਾਈ ਕਰਦਿਆਂ ਮੂਨਕ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।