ਕਮਰੇ ‘ਚ ਪੇਪਰ ਦੀ ਤਿਆਰੀ ਕਰ ਰਿਹਾ ਸੀ ਨੌਜਵਾਨ, ਜਦ ਪਰਿਵਾਰ ਨੇ ਜਾ ਕੇ ਦੇਖਿਆ ਤਾਂ ਉੱਡੇ ਹੋਸ਼

0
627

ਫਾਜ਼ਿਲਕਾ, 22 ਨਵੰਬਰ | ਪੇਪਰਾਂ ਦੇ ਤਣਾਅ ਕਾਰਨ ਅਬੋਹਰ ਇਲਾਕੇ ਦੀ ਈਦਗਾਹ ਬਸਤੀ ਦੇ ਰਹਿਣ ਵਾਲੇ ਵਿਦਿਆਰਥੀ ਨੇ ਵੀਰਵਾਰ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਬੀਏ ਫਾਈਨਲ ਈਅਰ ਦਾ ਵਿਦਿਆਰਥੀ ਸੀ, ਜਿਸ ਦਾ ਅੱਜ ਪੇਪਰ ਹੋਣਾ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਦੁੱਖ ਦੀ ਗੱਲ ਇਹ ਹੈ ਕਿ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਜਾਣਕਾਰੀ ਅਨੁਸਾਰ ਚਿਰਾਗ ਪੁੱਤਰ ਨੰਦ ਲਾਲ ਉਮਰ ਕਰੀਬ 21 ਸਾਲ ਮਲੋਟ ਦੇ ਇੱਕ ਨਿੱਜੀ ਕਾਲਜ ਵਿਚ ਬੀਏ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਬੀਏ ਫਾਈਨਲ ਈਅਰ ਦਾ ਵਿਦਿਆਰਥੀ ਸੀ। ਉਸ ਦੇ ਪਰਿਵਾਰ ਵਾਲਿਆਂ ਅਨੁਸਾਰ ਅੱਜ ਉਸ ਦਾ ਪੇਪਰ ਹੋਣਾ ਸੀ ਪਰ ਉਹ ਪਿਛਲੇ 10-15 ਦਿਨਾਂ ਤੋਂ ਪੇਪਰ ਨੂੰ ਲੈ ਕੇ ਪ੍ਰੇਸ਼ਾਨ ਸੀ।

ਵੀਰਵਾਰ ਦੇਰ ਸ਼ਾਮ ਉਹ ਇਹ ਕਹਿ ਕੇ ਕਮਰੇ ਵਿਚ ਗਿਆ ਕਿ ਉਹ ਪੜ੍ਹਾਈ ਕਰਨਾ ਚਾਹੁੰਦਾ ਹੈ। ਕੁਝ ਦੇਰ ਬਾਅਦ ਜਦੋਂ ਪਰਿਵਾਰਕ ਮੈਂਬਰ ਉਸ ਨੂੰ ਚਾਹ ਦੇਣ ਆਏ ਤਾਂ ਦੇਖਿਆ ਕਿ ਉਹ ਕਮਰੇ ਵਿਚ ਲਟਕ ਰਿਹਾ ਸੀ, ਜਿਸ ‘ਤੇ ਉਹ ਉਸਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਥਾਣਾ ਸਿਟੀ ਵਨ ਦੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾਉਂਦੇ ਹੋਏ ਉਸ ਦੇ ਚਾਚਾ ਜਗਦੀਸ਼ ਦੇ ਬਿਆਨਾਂ ‘ਤੇ 194 ਬੀ.ਐੱਨ.ਐੱਸ. ਤਹਿਤ ਕਾਰਵਾਈ ਕੀਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)