ਅੰਮ੍ਰਿਤਸਰ ਦੇ ਪਾਸ਼ ਏਰੀਆ ਵਿਚ ਇਕ ਕੋਠੀ ਵਿਚ ਹੋਈ ਚੋਰੀ

0
254

ਅੰਮ੍ਰਿਤਸਰ| ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਲਗਾਤਾਰ ਆਏ ਦਿਨ ਚੋਰੀਆਂ, ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਇਹ ਲੋਕ ਫਰਾਰ ਹੋ ਜਾਂਦੇ ਹਨ। ਕੱਲ ਦੇਰ ਸ਼ਾਮ ਅੰਮ੍ਰਿਤਸਰ ਦੇ ਪਾਸ਼ ਏਰੀਆ ਰਾਣੀ ਕਾ ਬਾਗ ਵਿਚ ਕੋਠੀ ਨੰਬਰ 192 C ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਕੇ ਚੋਰ ਫਰਾਰ ਹੋ ਗਏ। ਜਦੋਂ ਕੋਠੀ ਦੇ ਮਾਲਕ ਆਪਣੇ ਘਰ ਪੁੱਜੇ ਤਾਂ ਵੇਖਿਆ ਕਿ ਸਭ ਕੁਝ ਉਨ੍ਹਾਂ ਦਾ ਚੋਰੀ ਹੋ ਚੁੱਕਾ ਸੀ। ਉਨ੍ਹਾਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ। ਪੁਲਿਸ ਚੌਕੀ ਰਾਣੀ ਕਾ ਬਾਗ ਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ। ਉਨ੍ਹਾਂ ਵਲੋਂ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲ ਕੇ ਜਾਂਚ ਕੀਤੀ ਜਾ ਰਹੀ ਹੈ, ਉੱਥੇ ਫੌਰੈਂਸਿਕ ਵਿਭਾਗ ਦੀ ਟੀਮ ਵੀ ਕੋਠੀ ਵਿੱਚ ਪੁੱਜੀ। ਉਨ੍ਹਾਂ ਵੱਲੋਂ ਵੀ ਫਿੰਗਰ ਪ੍ਰਿੰਟਾਂ ਦੀ ਸਾਰੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਰਾਣੀ ਕਾ ਬਾਗ ਜੰਗ ਬਹਾਦਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਣੀ ਕਾ ਬਾਗ ਕੋਠੀ ਨੰਬਰ 192 ਦੇ ਮਾਲਕ ਹਰਬੰਸ ਲਾਲ ਦੇ ਘਰ ਵਿੱਚ ਚੋਰੀ ਹੋ ਗਈ। ਮੌਕੇ ‘ਤੇ ਪੁੱਜੇ ਜਾਂਚ ਕੀਤੀ ਜਾ ਰਹੀ ਹੈ। ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਫੌਰੈਂਸਿਕ ਵਿਭਾਗ ਦੀ ਟੀਮ ਵੱਲੋਂ ਵੀ ਫਿੰਗਰ ਪ੍ਰਿੰਟਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।