ਨਵੀਂ ਦਿੱਲੀ | ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਕ ਵਾਰ ਫਿਰ ਵਾਧਾ ਕੀਤਾ ਹੈ। ਇਸ ਵਾਰ ਪੈਟਰੋਲ ‘ਚ 25 ਪੈਸੇ ਤੇ ਡੀਜ਼ਲ ‘ਚ 31 ਪੈਸੇ ਦਾ ਵਾਧਾ ਹੋਇਆ ਹੈ।
ਬੁੱਧਵਾਰ ਨੂੰ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਸੀ। ਅੱਜ ਦੇ ਵਾਧੇ ਨਾਲ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.64, ਜਦਕਿ ਡੀਜ਼ਲ ਦੀ ਕੀਮਤ 89.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਮੁੰਬਈ ‘ਚ 1 ਲਿਟਰ ਪੈਟਰੋਲ 107.71 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ, ਜਦਕਿ ਡੀਜ਼ਲ ਦੀ ਕੀਮਤ 97.52 ਰੁਪਏ ਪ੍ਰਤੀ ਲਿਟਰ ਹੈ।
ਬੈਂਚਮਾਰਕ ਕੱਚੇ ਤੇਲ ਦੀਆਂ ਕੀਮਤਾਂ ਇਸ ਹਫ਼ਤੇ ਦੇ ਸ਼ੁਰੂ ਵਿੱਚ 3 ਸਾਲ ਦੇ ਉੱਚ ਪੱਧਰ 80 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚਣ ਤੋਂ ਬਾਅਦ ਹੁਣ 78 ਡਾਲਰ ਪ੍ਰਤੀ ਬੈਰਲ ‘ਤੇ ਆ ਗਈਆਂ ਹਨ।
ਪੈਟਰੋਲ ਦੀਆਂ ਕੀਮਤਾਂ 5 ਸਤੰਬਰ ਤੋਂ ਸਥਿਰ ਰਹੀਆਂ ਸਨ ਪਰ ਤੇਲ ਕੰਪਨੀਆਂ ਨੇ ਉਤਪਾਦਾਂ ਦੀਆਂ ਕੀਮਤਾਂ ਵਿੱਚ ਹਾਲ ਹੀ ‘ਚ ਵਾਧੇ ਦੇ ਮੱਦੇਨਜ਼ਰ ਮੰਗਲਵਾਰ ਨੂੰ ਤੇਲ ਕੀਮਤਾਂ ਵਿੱਚ ਵਾਧਾ ਕਰ ਦਿੱਤਾ।