ਫਿਰ ਸੁਰਖੀਆਂ ’ਚ ਜਲੰਧਰ ਦਾ ਮਸ਼ਹੂਰ ਕੁੱਲੜ ਪਿੱਜ਼ਾ ਕਪਲ, ਗੁਰਪ੍ਰੀਤ ਕੌਰ ਨੇ ਕੈਮਰੇ ਸਾਹਮਣੇ ਆਖੀ ਵੱਡੀ ਗੱਲ

0
1441

ਜਲੰਧਰ, 6 ਨਵੰਬਰ| ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਡੇ ਵਿਵਾਦ ਵਿਚ ਘਿਰੇ ਜਲੰਧਰ ਦੇ ਮਸ਼ਹੂਰ ਕੁੱਲੜ ਪਿੱਜ਼ਾ ਕਪਲ ਨੇ ਸੋਸ਼ਲ ਮੀਡੀਆ ’ਤੇ ਵਾਪਸੀ ਕੀਤੀ ਹੈ। ਇਕ ਵੀਡੀਓ ਜਾਰੀ ਕਰਦਿਆਂ ਗੁਰਪ੍ਰੀਤ ਕੌਰ ਨੇ ਔਖੇ ਸਮੇਂ ਵਿਚ ਸਾਥ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਜੋੜੇ ਨੇ ਆਪਣੇ ਨਵ ਜੰਮੇ ਬੱਚੇ ਦੀ ਝਲਕ ਵੀ ਦਿਖਾਈ ਹੈ। ਨਾਲ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਦੀਵਾਲੀ ਮੌਕੇ ਆਪਣੇ ਬੱਚੇ ਦਾ ਚਿਹਰਾ ਦਿਖਾਉਣਗੇ।

‘ਕੁੱਲ੍ਹੜ ਪਿੱਜ਼ਾ ਕੱਪਲ’ ਨੇ ਇਸ ਤੋਂ ਪਹਿਲਾਂ ਵੀ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ਵਿਚ ਗੁਰਪ੍ਰੀਤ ਕੌਰ ਕਰਵਾਚੌਥ ਦੀਆਂ ਰਸਮਾਂ ਨਿਭਾਉਂਦੀ ਦਿੱਸ ਰਹੀ ਸੀ। ਦਰਅਸਲ ਹਾਲ ਹੀ ’ਚ ਇਸ ਜੋੜੇ ਦੀਆਂ ਵਾਇਰਲ ਹੋਈਆਂ ਪ੍ਰਾਈਵੇਟ ਵੀਡੀਓਜ਼ ਦੀ ਹਰ ਪਾਸੇ ਨਿੰਦਾ ਹੋਈ ਸੀ ਪਰ ਹੁਣ ਹਰ ਕੋਈ ਦੋਵਾਂ ਦੀ ਨਵੀਂ ਸ਼ੁਰੂਆਤ ਨੂੰ ਸਲਾਮ ਕਰ ਰਿਹਾ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੁੱਲੜ ਪਿੱਜ਼ਾ ਕੱਪਲ ਆਪਣੇ ਛੋਟੇ ਬੱਚੇ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਿਆ ਸੀ। ਜਿਸ ਦੀ ਤਸਵੀਰ ਵੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾ ਨਾਲ ਸਾਂਝੀ ਕੀਤੀ ਸੀ। ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਜੋੜੇ ਨੂੰ ਸੋਸ਼ਲ ਮੀਡੀਆ ‘ਤੇ ਕਾਫ਼ੀ ਟ੍ਰੋਲ ਕੀਤਾ ਗਿਆ ਸੀ। ਇਸ ਇਤਰਾਜ਼ਯੋਗ ਵੀਡੀਓ ਨੂੰ ਲੀਕ ਕਰਨ ਵਾਲੀ ਕੁੜੀ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਜਦਕਿ ਮਾਮਲੇ ਦੀ ਜਾਂਚ ਅਜੇ ਵੀ ਚੱਲ ਰਹੀ ਹੈ।