ਫਿਰ ਕੰਬੀ ਧਰਤੀ : ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

0
370

ਚੰਡੀਗੜ੍ਹ, 11 ਜਨਵਰੀ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਦਿੱਲੀ-ਐੱਨਸੀਆਰ ‘ਚ ਵੀ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਇਕ ਵਾਰ ਫਿਰ ਕੰਬ ਗਈ। ਭੂਚਾਲ ਦੇ ਇਹ ਝਟਕੇ ਕਾਫੀ ਦੇਰ ਤਕ ਮਹਿਸੂਸ ਕੀਤੇ ਗਏ। ਪੰਜਾਬ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਲੱਗੇ ਦੱਸੇ ਜਾ ਰਹੇ ਹਨ।

ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਸੀ ਅਤੇ ਹਿੰਦੂਕੁਸ਼ ਖੇਤਰ ‘ਚ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.2 ਸੀ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਪੀਰ ਪੰਚਾਲ ਇਲਾਕੇ ਦੇ ਦੱਖਣ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਪਾਕਿਸਤਾਨ ਦੇ ਇਸਲਾਮਾਬਾਦ, ਰਾਵਲਪਿੰਡੀ ਅਤੇ ਭਾਰਤ ਦੇ ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ-ਐਨਸੀਆਰ ਤਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletin/videos/319009973786825

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)