ਤਰਨਤਾਰਨ, 8 ਅਕਤੂਬਰ | ਜ਼ਿਲੇ ਦੇ ਪੱਟੀ ਕਸਬੇ ਦੇ ਪਿੰਡ ਠੱਕਰਪੁਰਾ ਦੇ ਚਰਚ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇੱਕ ਕਾਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ‘ਆਪ’ ਆਗੂ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਗੋਪੀ ਘਨਸ਼ਾਮਪੁਰੀਆ ਗੈਂਗ ਨੇ ਲਈ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੋਸਟ ‘ਚ ਲਿਖਿਆ ਹੈ- ‘ਡੋਨੀ ਬੱਲ ਅਤੇ ਪ੍ਰਭ ਦਾਸੂਵਾਲਾ ਪੱਟੀ ‘ਚ ਹੋਏ ਇਸ ਕਤਲ ਦੀ ਜ਼ਿੰਮੇਵਾਰੀ ਲੈ ਰਹੇ ਹਨ। ਜਦੋਂ ਸਾਡੇ ਭਰਾ ਸਿਪਾਹੀ ਦਾ ਕਤਲ ਹੋਇਆ ਸੀ ਤਾਂ ਇਸ ਵਿਅਕਤੀ ਨੇ ਦੋਸ਼ੀ ਪ੍ਰੀਤ ਅਤੇ ਉਸ ਦੇ ਸਾਥੀਆਂ ਨੂੰ ਪਨਾਹ ਦਿੱਤੀ ਸੀ। ਇਸ ਵਿਅਕਤੀ ਨੇ ਉਨ੍ਹਾਂ ਦੇ ਹਥਿਆਰਾਂ ਨੂੰ ਸੰਭਾਲਿਆ ਸੀ ਤੇ ਉਨ੍ਹਾਂ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਸੀ। ਇਸ ਲਈ ਅਸੀਂ ਆਪਣੇ ਭਰਾ ਸਿਪਾਹੀ ਦਾ ਇਹ ਬਦਲਾ ਲਿਆ ਹੈ।” ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਰੀਬੀ ਦੱਸਿਆ ਜਾਂਦਾ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)