ਪਟਿਆਲਾ | ਜ਼ਿਲ੍ਹਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ‘ਚ ਹੜ੍ਹਾਂ ਦੇ ਖਤਰੇ ਦੇ ਮੱਦੇਨਜ਼ਰ ਵੱਡੀ ਨਦੀ ਦੇ ਨਾਲ ਲੱਗਦੇ ਖੇਤਰ (ਡਾਊਨ ਸਟ੍ਰੀਮ) ਨੂੰ ਖਾਲੀ ਕਰਵਾਉਣ ਦੇ ਹੁਕਮ ਦਿੱਤੇ ਹਨ। ਹੁਕਮਾਂ ਵਿਚ ਕਿਹਾ ਗਿਆ ਕਿ ਕਾਰਜਕਾਰੀ ਇੰਜੀਨੀਅਰ ਡਰੇਨੇਜ ਪਟਿਆਲਾ ਵੱਲੋਂ ਦੱਸੇ ਅਨੁਸਾਰ ਵੱਡੀ ਨਦੀ ਵਿਚ ਕੁਝ ਸਮੇਂ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹੋਣ ਦੀ ਸੰਭਾਵਨਾ ਹੈ।

ਇਸ ਲਈ ਨਾਲ ਲੱਗਦੇ ਇਲਾਕੇ ਨੂੰ ਪ੍ਰੀਵੈਨਟਿਵ ਇਵੈਕੂਏਸ਼ਨ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ ਨੂੰ ਬਚਾਇਆ ਜਾ ਸਕੇ। ਇਹ ਅਵੈਕੂਏਸ਼ਨ ਪਲਾਨ ਅਨੁਸਾਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹਾਂ ਦੇ ਸੰਭਾਵੀ ਖਤਰੇ ਦੇ ਮੱਦੇਨਜ਼ਰ ਖੇਤਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਪ੍ਰਸ਼ਾਸਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਹੀ ਤਿਆਰੀਆਂ ਕਰ ਲਈਆਂ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ