ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਖੜਾ ਡੈਮ ਵਿਚ ਪਾਣੀ ਦਾ ਲੈਵਲ ਵਧਣ ਦੀਆਂ ਖਬਰਾਂ ਵਿਚਾਲੇ ਲੋਕਾਂ ਨੂੰ ਦੱਸਿਆ ਕਿ ਭਾਖੜਾ ਡੈਮ ਤੋਂ ਕੋਈ ਖਤਰੇ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਖੜਾ ਖਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ। ਇਸ ਲਈ ਚਿੰਤਾ ਨਾ ਕਰੋ। ਸਰਕਾਰ ਨੂੰ ਲੋਕਾਂ ਦੀ ਫਿਕਰ ਹੈ।
ਮੁੱਖ ਮੰਤਰੀ ਅੱਜ ਨੰਗਲ ਤੇ ਭਾਖੜਾ ਡੈਮ ਦੇ ਅਧਿਕਾਰੀਆਂ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਵਿਚ ਇਕ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਦੀਆਂ ਨਾਲਿਆਂ ਦੀ ਸਫਾਈ ਨਹੀਂ ਕਰਵਾਈ। ਡਰੇਨਾਂ ਵਿਚ ਵੀ ਸਫਾਈ ਦੀ ਲੋੜ ਸੀ।
ਹੜ੍ਹ ਪੀੜਤਾਂ ਨੂੰ ਮੁੱਖ ਮੰਤਰੀ ਨੇ ਅੱਜ ਵੀ ਭਰੋਸਾ ਦਿਵਾਇਆ ਕਿ ਲੋਕ ਫਿਕਰ ਨਾ ਕਰਨ ਸਰਕਾਰ ਉਨ੍ਹਾਂ ਦੇ ਨਾਲ ਹੈ।