ਅੱਜ ਹੋ ਸਕਦੀ ਹੈ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

0
834
Even more rain!

ਨਵੀਂ ਦਿੱਲੀ . ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਘੰਟਿਆਂ ਵਿੱਚ ਤੇਜ਼ ਬਾਰਸ਼ ਹੋ ਸਕਦੀ ਹੈ। ਲੋਕ ਭਾਰੀ ਗਰਮੀ ਤੇ ਹੁੰਮਸ ਨਾਲ ਜੂਝ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਲਈ ਉੱਤਰ-ਪੂਰਬੀ ਭਾਰਤ ਤੇ ਪੂਰਬੀ ਭਾਰਤ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਨਸੂਨ 3 ਜੁਲਾਈ ਤੱਕ ਉੱਤਰ-ਪੂਰਬੀ ਬਿਹਾਰ ਵਿੱਚ ਸਰਗਰਮ ਰਹੇਗਾ। ਇਸ ਸਮੇਂ ਦੌਰਾਨ ਮੌਸਮ ਵਿਭਾਗ ਨੇ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੱਧ ਭਾਰਤ ਵਿੱਚ ਮੌਨਸੂਨ ਦੀ ਗਤੀਵਿਧੀ ਵਿੱਚ ਵਾਧਾ ਹੋਇਆ ਹੈ।  

ਪੂਰਬੀ ਉੱਤਰ ਪ੍ਰਦੇਸ਼ ਵਿੱਚ ਕੁਝ ਥਾਂਵਾਂ ‘ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚਲ ਸਕਦੀਆਂ ਹਨ। ਬੁੱਧਵਾਰ ਨੂੰ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ, 34.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ ਆਮ ਨਾਲੋਂ ਲਗਪਗ 27 ਡਿਗਰੀ ਸੈਲਸੀਅਸ ਰਿਹਾ।

ਹਾਲਾਂਕਿ ਮੌਸਮ ਵਿਭਾਗ ਮੁਤਾਬਕ ਦਿੱਲੀ ਸਮੇਤ ਉੱਤਰ ਭਾਰਤ ਵਿੱਚ ਗਰਮੀ ਤੋਂ ਲੋਕ ਪ੍ਰੇਸ਼ਾਨ ਹਨ। ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵੱਧ ਰਹੀ ਹੈ। ਮੌਸਮ ਵਿਭਾਗ ਨੇ ਇਸ ਹਫਤੇ ਦੇ ਅੰਤ ਵਿੱਚ ਦਿੱਲੀ ਸਮੇਤ ਉੱਤਰ ਭਾਰਤ ਵਿਚ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।