ਹਾਦਸੇ ‘ਚ ਟਰੱਕ ਡਰਾਈਵਰ ਦੀ ਮੌਤ ਤੋਂ ਬਾਅਦ ਪੈ ਗਿਆ ਰੌਲਾ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ

0
570

ਮਾਨਸਾ, 1 ਅਕਤੂਬਰ | ਕਸਬਾ ਭੀਖੀ ਵਿਚ ਦੇਰ ਰਾਤ ਇੱਕ ਟਰੱਕ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਡਰਾਈਵਰ ਦੀ ਮੌਤ ਹੋ ਗਈ। ਉਸ ਦੇ ਪਰਿਵਾਰ ਵਾਲਿਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਦੋਸ਼ ਹੈ ਕਿ ਡਰਾਈਵਰ ਦੀ ਹੱਤਿਆ ਤੋਂ ਬਾਅਦ ਟਰੱਕ ਨਾਲ ਹਾਦਸਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।

ਦੇਰ ਰਾਤ ਕਸਬਾ ਭੀਖੀ ਨੇੜੇ ਟਰੱਕ ਦਰੱਖਤ ਨਾਲ ਟਕਰਾ ਗਿਆ, ਜਿਸ ਵਿਚ ਡਰਾਈਵਰ ਬਹਾਦਰ ਸਿੰਘ ਦੀ ਮੌਤ ਹੋ ਗਈ, ਜਦਕਿ ਮ੍ਰਿਤਕ ਟਰੱਕ ਡਰਾਈਵਰ ਦੀ ਪਤਨੀ ਮਨਿੰਦਰ ਕੌਰ ਅਤੇ ਭੈਣ ਬਿੰਦਰ ਕੌਰ ਨੇ ਦੱਸਿਆ ਕਿ ਬਹਾਦਰ ਸਿੰਘ 10 ਸਾਲਾਂ ਤੋਂ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਉਨ੍ਹਾਂ ਸ਼ੱਕ ਜ਼ਾਹਰ ਕਰਦਿਆਂ ਕਿਹਾ ਕਿ ਬਹਾਦਰ ਸਿੰਘ ਦਾ ਕਤਲ ਹੋਇਆ ਹੈ ਅਤੇ ਕਤਲ ਤੋਂ ਬਾਅਦ ਇੱਥੇ ਟਰੱਕ ਦਾ ਐਕਸੀਡੈਂਟ ਹੋਇਆ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਏ।

ਮ੍ਰਿਤਕ ਪਰਿਵਾਰ ਨਾਲ ਪਹੁੰਚੇ ਕਿਸਾਨ ਆਗੂਆਂ ਨੇ ਵੀ ਕਿਹਾ ਕਿ ਪਰਿਵਾਰ ਨੇ ਸ਼ੱਕ ਪ੍ਰਗਟਾਇਆ ਹੈ ਕਿ ਡਰਾਈਵਰ ਬਹਾਦਰ ਸਿੰਘ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪਰਿਵਾਰ ਦੇ ਬਿਆਨਾਂ ‘ਤੇ ਕਾਰਵਾਈ ਕਰਦੀ ਤਾਂ ਉਹ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕਰਨਗੇ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ‘ਤੇ ਪੁਲਿਸ ਕਾਰਵਾਈ ਕੀਤੀ ਜਾਵੇਗੀ।