ਚੰਡੀਗੜ੍ਹ . ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 348 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9442 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 9 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 239 ਹੋ ਗਈ ਹੈ।
ਸ਼ੁਕਰਵਾਰ ਨੂੰ 348 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਜਲੰਧਰ ਤੋਂ 78, ਲੁਧਿਆਣਾ ਤੋਂ 62 ਅਤੇ ਪਟਿਆਲਾ ਤੋਂ 56 ਮਰੀਜ਼ ਸਾਹਮਣੇ ਆਏ ਹਨ। ਅੱਜ ਕੁੱਲ੍ਹ 96 ਮਰੀਜ਼ ਸਿਹਤਯਾਬ ਹੋਏ ਹਨ।