ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਵਲੋਂ ਹੁੰਦੀ ਵਿਦਿਆਰਥੀਆਂ ਦੀ ਲੁੱਟ ‘ਤੇ ਲੱਗੇਗੀ ਰੋਕ, ਵਿਧਾਨ ਸਭਾ ‘ਚ ਉਠਿਆ ਮੁੱਦਾ

0
1985

ਚੰਡੀਗੜ੍ਹ | ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਲੁੱਟ ਦਾ ਮੁੱਦਾ ਪੰਜਾਬ ਵਿਧਾਨ ਸਭਾ ‘ਚ ਵੀ ਉਠਾਇਆ ਗਿਆ। ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੇ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਅਨੁਸਾਰ ਸਾਲਾਨਾ ਬਿਲਡਿੰਗ ਚਾਰਜਿਜ਼ ਅਤੇ ਫੰਡ ਇਕੱਠੇ ਕਰ ਰਹੇ ਹਨ।

ਨਵਾਂ ਸੈਸ਼ਨ ਸ਼ੁਰੂ ਹੋਣ ਵਾਲਾ ਹੈ, ਦਾਖਲਾ ਸ਼ੁਰੂ ਹੋਣ ਵਾਲਾ ਹੈ। ਅਜਿਹੇ ‘ਚ ਹੁਣ ਇਨ੍ਹਾਂ ਸਕੂਲਾਂ ‘ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ 10-10 ਦੁਕਾਨਾਂ ਕਿਤਾਬਾਂ ਅਤੇ ਵਰਦੀਆਂ ਆਦਿ ਲਈ ਰੱਖੀਆਂ ਜਾਣ ਤਾਂ ਜੋ ਲੋਕਾਂ ਨੂੰ ਸਕੂਲਾਂ ਦੀ ਹੋ ਰਹੀ ਲੁੱਟ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲ ਅਜੇ ਵੀ ਬੱਚਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਕੋਰੋਨਾ ਦੇ ਸਮੇਂ ਦੌਰਾਨ ਬਕਾਏ ਦੀ ਵਸੂਲੀ ਲਈ ਨੋਟਿਸ ਜਾਰੀ ਕਰ ਰਹੇ ਹਨ। ਇਥੋਂ ਤੱਕ ਕਿ ਬੱਚਿਆਂ ਦੇ ਨਤੀਜੇ ਵੀ ਰੋਕੇ ਜਾ ਰਹੇ ਹਨ।