ਜਲੰਧਰ : ਸਥਾਨਕ ਸਾਰੇ ਵਿੱਦਿਅਕ ਅਦਾਰਿਆਂ ਵਿਚ 8 ਅਕਤੂਬਰ ਯਾਨੀ ਕੱਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡੀਸੀ ਜਲੰਧਰ ਜਸਪ੍ਰੀਤ ਸਿੰਘ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਭਲਕੇ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ ਇਸ ਦੇ ਚਲਦੇ ਹੀ ਸ਼ਹਿਰ ਦੇ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਹ ਛੁੱਟੀ ਭਲਕੇ ਦੁਪਹਿਰ 2 ਵਜੇ ਤੋਂ ਬਾਅਦ ਕੀਤੀ ਜਾਵੇਗੀ ਜਿਸ ਦੇ ਚਲਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ, ਕਾਲਜ ਅਤੇ ਆਈ.ਟੀ.ਆਈਜ਼. ਬੰਦ ਰਹਿਣਗੀਆਂ।