&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert;<&sol;strong> ਸਥਾਨਕ ਸਰਕਾਰਾਂ ਮੰਤਰੀ ਡਾ&period; ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ &lpar;ਜ਼ਿਲ੍ਹਾ ਰੋਪੜ&rpar; ਵਿਖੇ ਹੋਲਾ ਮਹੱਲਾ 6 ਤੋਂ 8 ਮਾਰਚ ਤੱਕ ਸਿੰਗਲ ਯੂਜ਼ ਪਲਾਸਟਿਕ ਮੁਕਤ &lpar;ਐਸਯੂਪੀ ਫਰੀ&rpar; ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਥਾਨਕ ਸਰਕਾਰਾਂ ਵਿਭਾਗ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ&comma; ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਵਿਚ ਤਕਰੀਬਨ 40 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ ਅਤੇ 350 ਤੋਂ ਵੱਧ ਲੰਗਰ ਲਗਾਏ ਜਾ ਰਹੇ ਹਨ। ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਰਾਜ ਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਮੁਕਤ ਕਰਨਾ&comma; ਕੂੜੇ ਦਾ ਸਹੀ ਪ੍ਰਬੰਧਨ ਅਤੇ ਜ਼ੀਰੋ ਵੇਸਟ ਟੂ ਲੈਂਡਫਿਲ ਦੇ ਉਦੇਸ਼ ਨੂੰ ਪ੍ਰਾਪਤ ਕਰਨਾ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਕੂੜੇ ਵਾਲੀ ਥਾਂ ਤੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗਿੱਲੇ ਅਤੇ ਸੁੱਕੇ ਕੂੜੇ ਨੂੰ ਐਮਆਰਐਫ ਮਸ਼ੀਨਾਂ ਰਾਹੀਂ ਕੰਪੋਸਟ ਕਰਕੇ ਇਸਦੀ ਖਾਦ ਬਣਾਈ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਮੁਕਤ ਅਤੇ ਜ਼ੀਰੋ ਵੇਸਟ ਲੈਂਡਫਿਲ ਦੇ ਉਦੇਸ਼ ਨੂੰ ਹਾਸਲ ਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੂਰੇ ਮੇਲਾ ਖੇਤਰ ਨੂੰ 8 ਸੈਕਟਰਾਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ 14 ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਤੋਂ ਸੈਨੇਟਰੀ ਇੰਸਪੈਕਟਰ&comma; ਸੀਵਰਮੈਨ ਅਤੇ ਸਫਾਈ ਸੇਵਕਾਂ ਦੀਆਂ ਟੀਮਾਂ ਸਮੇਤ ਸਾਜ਼ੋ ਸਮਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਸਾਫ਼-ਸਫ਼ਾਈ ਦੇ ਉਦੇਸ਼ ਦੇ ਸਨਮੁੱਖ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੈਰ ਸਰਕਾਰੀ ਸੰਸਥਾਵਾਂ&comma; ਕਾਲਜਾਂ ਅਤੇ ਸਕੂਲੀ ਵਿਦਿਆਰਥੀਆਂ ਦੀਆਂ 200 ਵਾਲੰਟੀਅਰ ਟੀਮਾਂ ਵੱਲੋਂ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਜ਼ੀਰੋ ਵੇਸਟ ਟੂ ਲੈਂਡਫਿਲ ਬਾਰੇ ਜਾਗਰੂਕ ਕਰਨ ਦਾ ਉਪਰਾਲਾ ਵੀ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਰਾਤ ਵੇਲੇ ਅਤੇ ਦਿਨ ਵੇਲੇ ਵੱਖ-ਵੱਖ ਸਫਾਈ ਟੀਮਾਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। à¨‡à¨¹ ਸਫਾਈ ਟੀਮਾਂ ਰਾਤ ਨੂੰ ਹੀ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਐਮ&period;ਆਰ&period;ਐਫ ਮਸ਼ੀਨਾਂ ਰਾਹੀਂ ਕੰਪੋਸਟ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਮੌਕੇ ਵੇਸਟੇਜ ਨਾਲ ਮੁੜ ਤਿਆਰ ਕੀਤੀਆਂ ਵਸਤੂਆਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ਵੇਲੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ 4 ਮਕੈਨੀਕਲ ਸਵੀਪਿੰਗ ਮਸ਼ੀਨਾਂ ਦੀ ਵਰਤੋਂ ਵੀ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;