ਚੰਡੀਗੜ੍ਹ | ਪੰਜਾਬ ਵਿਚ ਅਗਲੇ 4-5 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ। ਬਾਰਸ਼ ਦੇ ਨਾਲ ਕਈ ਥਾਂ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਭਾਰੀ ਬਾਰਸ਼ ਦੇ ਮੱਦੇਨਜ਼ਰ ਵਿਭਾਗ ਵੱਲੋਂ ਪੰਜਾਬ ਵਿੱਚ 20-21 ਜੁਲਾਈ ਲਈ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਹਾੜੀ ਇਲਾਕਿਆਂ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਮਾਹਿਰਾਂ ਨੇ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸਲਾਹ ਦਿੱਤੀ ਹੈ ਕਿ ਉਹ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਕੰਮ ਦੀ ਵਿਉਂਤਬੰਦੀ ਕਰਨ।