ਪੰਜਾਬ ‘ਚ 3 ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲਿਆਂ ਲਈ ਚਿਤਾਵਨੀ ਕੀਤੀ ਜਾਰੀ

0
597

ਚੰਡੀਗੜ੍ਹ/ਲੁਧਿਆਣਾ, 11 ਮਾਰਚ |  ਆਈਐਮਡੀ ਨੇ 11 ਤੋਂ 14 ਮਾਰਚ ਤੱਕ ਪੰਜਾਬ ‘ਚ ਅਤੇ 13 ਮਾਰਚ ਨੂੰ ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

11 ਅਤੇ 13 ਮਾਰਚ ਨੂੰ ਪੰਜਾਬ ‘ਚ ਅਤੇ 13 ਮਾਰਚ ਨੂੰ ਹਰਿਆਣਾ ‘ਚ ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ‘ਚ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਸ਼ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਚਾਰ ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਟਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਨੇ ਇਸ ਖੇਤਰ ਵਿੱਚ 12 ਅਤੇ 13 ਮਾਰਚ ਨੂੰ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਅਗਲੇ 2 ਦਿਨਾਂ ਦੌਰਾਨ ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ ਵਿੱਚ ਗਰਮ ਮੌਸਮ ਰਹੇਗਾ।