ਪੰਜਾਬ ‘ਚ ਪਵੇਗਾ ਭਾਰੀ ਮੀਂਹ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

0
708

ਚੰਡੀਗੜ੍ਹ|ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿਚ ਅੱਜ ਤੋਂ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨਿਆ ਹੈ। ਦੂਜੇ ਪਾਸੇ ਚੰਡੀਗੜ੍ਹ ਵਿਚ ਵੀ ਤਿੰਨ ਦਿਨ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

ਪਠਾਨਕੋਟ ਵਿੱਚ 26 ਜੁਲਾਈ ਤੋਂ 28 ਜੁਲਾਈ ਤੱਕ ਯੈਲੋ ਅਲਰਟ ਕੀਤਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿਚ 28 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਅੰਮ੍ਰਿਤਸਰ ਅਤੇ ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 26, 27 ਅਤੇ 28 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ