ਚੰਡੀਗੜ੍ਹ, 7 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 8 ਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ‘ਚ ਕੁਝ ਥਾਵਾਂ ‘ਤੇ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਦੱਸ ਦੇਈਏ ਕਿ ਮਾਨਸੂਨ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿਚ ਮਾਨਸੂਨ ਦੌਰਾਨ ਰਿਕਾਰਡ ਮੀਂਹ ਪਿਆ। ਇਸ ਦੇ ਨਾਲ ਹੀ ਮਾਨਸੂਨ ਖਤਮ ਹੋਣ ਤੋਂ ਬਾਅਦ ਅਕਤੂਬਰ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਅਕਤੂਬਰ ਦਾ ਮਹੀਨਾ ਹੋਣ ਦੇ ਬਾਵਜੂਦ ਪੰਜਾਬ ਦੇ ਲੋਕ ਗਰਮੀ ਦਾ ਮੌਸਮ ਖਤਮ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)