ਜਲੰਧਰ . ਪੰਜਾਬ ਕ੍ਰਿਸ਼ੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਲੋਂ ਪੰਜਾਬ ਵਿਚ ਬਾਰਿਸ਼ ਨੂੰ ਲੈ ਕੇ ਆਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ 19 ਤੋਂ 21 ਜੁਲਾਈ ਤੱਕ ਕਈ ਜ਼ਿਲ੍ਹਿਆ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਵਲੋਂ ਭਾਰੀ ਬਾਰਿਸ਼ ਹੋਣ ਸਬੰਧੀ ਚਿਤਾਵਨੀ ਦੇ ਦਿੱਤੀ ਗਈ ਹੈ। ਵਿਭਾਗ ਮੁਤਾਬਿਕ ਲੁਧਿਆਣਾ, ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ, ਨਵਾਂਸ਼ਹਿਰ, ਹੁਸ਼ਿਆਰਪੁਰ, ਮੁਹਾਲੀ ਤੇ ਕਪੂਰਥਲਾ ਦੇ ਕੋਲ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ ਹੈ।
ਵਿਭਾਗ ਨੇ ਕਿਹਾ ਹੈ ਕਿ 19 ਤੇ 20 ਜੁਲਾਈ ਤੋਂ ਬਾਅਦ 21 ਨੂੰ ਵੀ ਭਾਰੀ ਬਾਰਿਸ਼ ਹੋਣ ਦੇ ਆਸਾਰ ਹਨ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਮੁਕਤਸਰ, ਸਾਹਿਬ ਤੇ ਬਠਿੰਡਾ ਵਿਚ 19 ਤੇ 20 ਜੁਲਾਈ ਨੂੰ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ।